ਪੰਜਾਬ ਦੇ ਜਲੰਧਰ ਵਿੱਚ ਪਿਛਲੇ ਮਹੀਨੇ ਇੱਕ ਯੂਟਿਊਬਰ ਦੇ ਘਰ ਤੇ ਬੰਬ ਸੁੱਟਣ ਦੀ ਟਰੇਨਿੰਗ ਦੇਣ ਵਾਲਾ ਪੁਲਿਸ ਨੇ ਇੱਕ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਮੁਤਾਬਕ ਜੰਮੂ-ਕਸ਼ਮੀਰ ਵਿੱਚ ਤਾਇਨਾਤ ਫੌਜੀ ਜਵਾਨ ਸੁਖਚਰਨ ਸਿੰਘ ਨੂੰ ਇੱਕ ਮੁਲਜ਼ਮ ਨੂੰ ਹੱਥਗੋਲਾ ਸੁੱਟਣ ਦੀ ਔਨਲਾਈਨ ਸਿਖਲਾਈ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ 15 ਅਤੇ 16 ਮਾਰਚ ਦੀ ਦਰਮਿਆਨੀ ਰਾਤ ਨੂੰ ਯੂਟਿਊਬਰ ਰੋਜ਼ਰ ਸੰਧੂ ਦੇ ਘਰ ’ਤੇ ਗ੍ਰਨੇਡ ਸੁੱਟਿਆ ਗਿਆ ਸੀ, ਹਾਲਾਂਕਿ ਇਹ ਫਟਿਆ ਨਹੀਂ।
ਪੁਲੀਸ ਨੇ ਕਿਹਾ ਕਿ ਉਨ੍ਹਾਂ ਫੌਜੀ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਜਵਾਨ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਹੈ। ਜਲੰਧਰ ਦੀ ਕੋਰਟ ਨੇ ਫੌਜੀ ਜਵਾਨ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਗ੍ਰਿਫਤਾਰ ਕੀਤਾ ਗਿਆ ਫੌਜੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਨ ਬਦਾਰ ਦਾ ਰਹਿਣ ਵਾਲਾ ਹੈ।
ਦੱਸ ਦਈਏ ਕਿ ਯੂਟਿਊਬਰ ਦੇ ਗ੍ਰੇਨੇਡ ਹਮਲੇ ’ਚ ਗ੍ਰਿਫਤਾਰ ਕੀਤੇ ਗਏ ਯਮੁਨਾ ਨਗਰ ਤੋਂ ਹਾਰਦਿਕ ਦੇ ਮੋਬਾਈਲ ਤੋਂ ਇੱਕ ਵੀਡੀਓ ਮਿਲੀ ਸੀ। ਇਹ ਵੀ ਜਾਣਕਾਰੀ ਹਾਸਿਲ ਹੋਈ ਹੈ ਕਿ ਗ੍ਰੇਨੇਡ ਕਿਵੇਂ ਚਲਾਉਣਾ ਹੈ ਕਿਵੇਂ ਸੁੱਟਣਾ ਹੈ ਸਬੰਧਿਤ ਜਾਣਕਾਰੀ ਜਸ਼ਾਨ ਅਖਸਰ ’ਤੇ ਮਿਲੀ ਸੀ।
ਇਸ ਘਟਨਾ ਉਪਰੰਤ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਮੁਸਲਿਮ ਭਾਈਚਾਰੇ ਵਿਰੁੱਧ ਕਥਿਤ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਵਾਲੇ ਯੂਟਿਊਬਰ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਹੁਣ ਤੱਕ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਿਛਲੇ ਚਾਰ-ਪੰਜ ਮਹੀਨਿਆਂ ਵਿੱਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਪੁਲੀਸ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਧਮਾਕੇ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਪਿਛਲੇ ਮਹੀਨੇ ਅੰਮ੍ਰਿਤਸਰ ਵਿੱਚ ਇੱਕ ਮੰਦਰ ਦੇ ਬਾਹਰ ਧਮਾਕਾ ਹੋਇਆ ਸੀ। ਇਸੇ ਤਰ੍ਹਾਂ 8 ਅਪਰੈਲ ਨੂੰ ਜਲੰਧਰ ਵਿੱਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਸੁੱਟਿਆ ਗਿਆ ਸੀ।
PUNJAB




INDIA








WORLD










