ਪੰਜਾਬ ਦਾ ਮਸ਼ਹੂਰ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕਾ ਐਫ ਬੀ ਆਈ ਵੱਲੋਂ ਫ਼ੜਨ ਦੀ ਪੁਸ਼ਟੀ ਕੀਤੀ ਗਈ ਹੈ। ਐਕਸ ਤੇ ਪਾਈ ਗਈ ਪੋਸਟ ਮੁਤਾਬਕ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ।
ਹੈਪੀ ਪਾਸੀਆ ਦੇ ਸਿਰ ‘ਤੇ ਸੀ 5 ਲੱਖ ਰੁਪਏ ਦਾ ਇਨਾਮ
ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਗੈਂਗਸਟਰ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ ਸੀ ਅਤੇ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਸੀ। ਉਹ ਇਸ ਵੇਲੇ ICE (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਦੀ ਹਿਰਾਸਤ ਵਿੱਚ ਹੈ।
ਸੁਰੱਖਿਆ ਬਲਾਂ ਦੇ ਸੂਤਰਾਂ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ (ISI) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International) ਦੇ ਸਹਿਯੋਗ ਨਾਲ ਗ੍ਰੇਨੇਡ ਹਮਲੇ ਕੀਤੇ।