ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ NSA ਵਿੱਚ ਇੱਕ ਸਾਲ ਦਾ ਵਾਧਾ ਕਰਨ ਤੇ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰ ਤੇ ਬੀਬੀ ਸਤਵੰਤ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਇਸ ਨੂੰ ਗੈਰ ਸੰਵਿਧਾਨਿਕ ਕਾਰਵਾਈ ਕਰਾਰ ਦਿੱਤਾ ਹੈ।
ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਪ੍ਰਤੀ ਜਿਹੜਾ ਰਵਈਆ ਕੇਂਦਰ ਅਤੇ ਪੰਜਾਬ ਸਰਕਾਰ ਨੇ ਅਪਣਾਇਆ ਹੈ ਉਹ ਗ਼ੈਰ ਵਾਜਿਬ ਹੈ। ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਕਿ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿੱਚ ਦੋਹਰੇ ਮਾਪਦੰਡ ਤੇ ਕੰਮ ਕੀਤਾ ਗਿਆ ਹੁਣ ਕਿਸੇ ਤਰਾਂ ਨਾ ਵਾਜਿਬ NSA ਮਾਮਲੇ ਵਿੱਚ ਓਹੀ ਨੀਤੀ ਅਪਣਾਈ ਜਾ ਰਹੀ ਹੈ।
ਇਸ ਦੇ ਨਾਲ ਹੀ ਮੈਬਰਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ 10 ਲੱਖ ਤੋਂ ਵੱਧ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰ ਰਹੇ ਹਨ। ਆਪਣੇ ਹਲਕੇ ਦੇ ਸਮੇਤ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਰੱਖਣਾ ਉਹਨਾ ਦਾ ਸੰਵਿਧਾਨਿਕ ਹੱਕ ਅਤੇ ਅਧਿਕਾਰ ਹੈ, ਤੁਰੰਤ ਉਹਨਾਂ ਤੋ NSA ਹਟਾਇਆ ਜਾਵੇ ਤੇ ਪੰਜਾਬ ਸ਼ਿਫਟ ਕੀਤਾ ਜਾਵੇ। ਲੋਕਲ ਕੇਸਾਂ ਦੀ ਜਾਂਚ ਪੜਤਾਲ ਕਰਕੇ ਇਨਸਾਫ ਕੀਤਾ ਜਾਵੇ ਪਰ ਕਿਸੇ ਗਹਿਰੀ ਸਾਜ਼ਿਸ਼ ਹੇਠ ਓਹਨਾ ਨੂੰ ਜੇਲ ਅਸਾਮ ਦੀ ਜੇਲ੍ਹ ਵਿੱਚ ਨਜਰਬੰਦ ਰੱਖਣ ਲਈ ਨਵੇਂ ਪੈਂਤੜਿਆਂ ਨੂੰ ਵਰਤਿਆ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ।
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਦੋ ਸਾਲ ਪੂਰੇ ਹੋਣ ਤੋਂ ਬਾਅਦ, ਪੰਜਾਬ ਪੁਲਿਸ ਦੀ ਟੀਮ ਨੇ ਉਸਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਵੀ ਕੀਤੀਆਂ ਸਨ। ਹਾਲਾਂਕਿ, ਪੰਜਾਬ ਸਰਕਾਰ ਨੇ ਆਖਰੀ ਸਮੇਂ ‘ਤੇ ਉਸਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਦੀ ਟੀਮ ਨੇ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਸਨ, ਜਦੋਂ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ NSA ਅਧੀਨ ਉਸਦੀ ਨਜ਼ਰਬੰਦੀ ਨੂੰ ਇੱਕ ਸਾਲ ਲਈ ਵਧਾਉਣ ਦਾ ਫੈਸਲਾ ਕੀਤਾ।
ਜ਼ਿਕਰ ਕਰ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਸੂਬੇ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਕਰ ਸਕਦਾ ਹੈ ਇਸ ਲਈ ਉੱਤੇ ਉੱਤੇ ਇੱਕ ਸਾਲ ਦੀ ਮਿਆਦ ਵਧਾਈ ਜਾਂਦੀ ਹੈ।
PUNJAB




INDIA








WORLD










