ਮਾਨਸਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਰਦੂਲਗੜ੍ਹ ਦੇ ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਵਿਨੈ ਪ੍ਰਤਾਪ ਸਿੰਘ ਬਰਾੜ ਤੇ ਉਨ੍ਹਾਂ ਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਦਾ ਸ਼ਨਿੱਚਰਵਾਰ ਸ਼ਾਮੀਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਅੱਬਲ ਖੁਰਾਣਾ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਾਵਰ ਨੇ ਪਿਉ ਪੁੱਤਰ ’ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ ਤੇ ਚੰਡੀਗੜ੍ਹੋਂ ਪਿੰਡ ਪਰਤੇ ਸਨ। ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਦਾ ਕਾਰਨ ਕੋਈ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਥਾਣਾ ਸਿਟੀ ਮਲੋਟ ਪੁਲੀਸ ਨੇ 3 ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਕਤਲ ਮਾਮਲੇ ਵਿੱਚ ਦਵਿੰਦਰ ਸਿੰਘ ਪੁੱਤਰ ਦਿਲਰਾਜ ਸਿੰਘ, ਨਛੱਤਰ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਰਵਿੰਦਰ ਸਿੰਘ, ਪੁੱਤਰ ਨੱਛਤਰ ਸਿੰਘ, ਪਿੰਡ ਅਬੁੱਲ ਖੁਰਾਣਾ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਫਿਲਹਾਲ ਹਮਲਾਵਰ ਫਰਾਰ ਦੱਸੇ ਜਾਂਦੇ ਹਨ।
PUNJAB




INDIA








WORLD










