ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਾਰੇ ਸਰਪੰਚਾਂ ਨੂੰ ਤਨਖਾਹ ਦੇਂਣ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਟੈਗੋਰ ਥੀਏਟਰ ਵਿੱਚ ਮਨਾਏ ਜਾ ਰਹੇ ਪੰਚਾਇਤ ਦਿਵਸ ਸਮਾਗਮ ਦੌਰਾਨ, ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 2000 ਰੁਪਏ ਤਨਖਾਹ ਦੇਣ ਦਾ ਐਲਾਨ ਕੀਤਾ, ਮੁੱਖ ਮੰਤਰੀ ਨੇ ਆਖਿਆ ਜਿਸ ਦਿਨ ਤੋਂ ਸਰਪੰਚਾਂ ਨੇ ਸਹੁੰ ਚੁੱਕੀ ਹੈ,ਉਸ ਦਿਨ ਤੋਂ ਹੀ ਤਨਖਾਹ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ। ਅਸੀਂ ਜਲਦੀ ਹੀ ਦੋ ਹਜ਼ਾਰ ਦੇ ਅੱਗੇ ਇੱਕ ਹੋਰ ਜ਼ੀਰੋ ਜੋੜ ਦਿਆਂਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਪੰਚਾਂ ਨੂੰ 1200 ਰੁਪਏ ਦਿੱਤੇ ਜਾਂਦੇ ਸਨ। ਇਸ ਤੋਂ ਬਾਅਦ ਪੈਸੇ ਨਾ ਮਿਲਣ ਕਾਰਨ ਕੁਝ ਪੰਚਾਇਤਾਂ ਅਦਾਲਤ ਚਲੀਆਂ ਗਈਆਂ ਸਨ। ਇਸ ਤੋਂ ਬਾਅਦ ਸਰਕਾਰ ਨੇ 2019 ਵਿੱਚ ਪੈਨਸ਼ਨ ਬੰਦ ਕਰ ਦਿੱਤੀ ਸੀ।
ਨਸ਼ਾ ਮੁਕਤ ਪਿੰਡਾਂ ਨੂੰ ਮਿਲੇਗਾ ਵਿਸ਼ੇਸ਼ ਫੰਡ-ਮੁੱਖ ਮੰਤਰੀ
ਇਸ ਦੇ ਨਾਲ ਹੀ ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ। ਇਸ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਈ ਪੰਚਾਇਤਾਂ ਨੇ ਵੀ ਸਹਿਯੋਗ ਦਿੱਤਾ ਹੈ। ਜਿਹੜਾ ਪਿੰਡ ਨਸ਼ਾ ਮੁਕਤ ਹੋਵੇਗਾ, ਉਸ ਨੂੰ ਵਿਕਾਸ ਲਈ 1 ਲੱਖ ਰੁਪਏ ਦਾ ਵਿਸ਼ੇਸ਼ ਫੰਡ ਦਿੱਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਹੁਣ ਤੱਕ ਕਈ ਨਸ਼ਾ ਤਸਕਰਾਂ ਦੇ ਘਰ ਵੀ ਢਾਹ ਦਿੱਤੇ ਹਨ ਅਤੇ ਕਈਆਂ ਦੀਆਂ ਗ੍ਰਿਫਤਾਰੀਆਂ ਵੀ ਹੋਈਆਂ ਹਨ, ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਵੀ ਨਸ਼ਿਆਂ ਵਿਰੁੱਧ ਜੰਗ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਇਸ ਤੋਂ ਛੇਤੀ ਤੋਂ ਛੇਤੀ ਨਿਪਟਿਆ ਜਾ ਸਕੇ।
PUNJAB




INDIA








WORLD










