ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਸਟਰਮਾਇੰਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੰਟਰਵਿਊ ਮਾਮਲੇ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਕਰਵਾਉਣ ਦੀ ਹਾਮੀ ਭਰੀ ਸੀ। ਮਿਲੀ ਜਾਣਕਾਰੀ ਮੁਤਾਬਕ ਹੁਣ ਉਹ ਪੁਲਿਸ ਮੁਲਾਜ਼ਮ ਪੌਲੀਗ੍ਰਾਫ ਟੈਸਟ ਕਰਵਾਉਣ ਤੋਂ ਭੱਜ ਗਏ ਹਨ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮਾਂ ਨੇ ਦਬਾਅ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਮੁਹਾਲੀ ਕੋਰਟ ’ਚ ਅਰਜ਼ੀ ਦਾਖਲ ਕਰਕੇ ਆਪਣੀ ਸਹਿਮਤੀ ਵਾਪਸ ਲਈ ਹੈ। ਇਸ ਤੋਂ ਬਾਅਦ ਅਦਾਲਤ ਨੇ ਪੌਲੀਗ੍ਰਾਫ ਟੈਸਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਦੁਬਾਰਾ ਹੋਵੇਗੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਤੋਂ ਇਲਾਵਾ, ਉਹ ਅਦਾਲਤ ਵਿੱਚ ਕੇਸ ਨਾਲ ਸਬੰਧਤ ਰਿਕਾਰਡ ਵੀ ਪੇਸ਼ ਕਰਨਗੇ।
ਕਾਬਿਲੇਗੌਰ ਹੈ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਵੱਲੋਂ ਬਣਾਈ ਗਈ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਅਦਾਲਤ ਇਸ ਮਾਮਲੇ ਵਿੱਚ ਕੋਈ ਨਰਮੀ ਦਿਖਾਉਣ ਦੇ ਮੂਡ ਵਿੱਚ ਨਹੀਂ ਹੈ। ਪੰਜ ਪੁਲਿਸ ਮੁਲਾਜ਼ਮਾਂ ਦੇ ਵਕੀਲ ਸੁਲਤਾਨ ਸਿੰਘ ਸੰਘਾ ਨੇ ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਬਾਅ ਹੇਠ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਸਹਿਮਤ ਹੋਏ ਸਨ।
PUNJAB




INDIA








WORLD










