ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਰਨੇ-ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ ਜੇਕਰ ਕੋਈ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਦੇ ਕੋਸ਼ਿਸ਼ ਕਰੇਗਾ ਉਸ ਦੇ ਖਿਲਾਫ ਸਖਤ ਐਕਸ਼ਨ ਹੋਏਗਾ।
ਉਨ੍ਹਾਂ ਨੇ ਐਕਸ ਉੱਤੇ ਲਿਖਿਆ ਹੈ- ”ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…”
PUNJAB




INDIA








WORLD










