ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਪੈਂਦੇ ਇੱਕ ਪਿੰਡ ਵਿੱਚ ਪਿਛਲੇ ਦਿਨੀਂ ਕਣਕ ਨੂੰ ਅੱਗ ਲੱਗ ਗਈ ਸੀ। ਉਸ ਦੌਰਾਨ ਮੋਗਾ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦਾ ਫਾਇਰਮੈਨ ਗਗਨਦੀਪ ਸਿੰਘ ਵਾਸੀ ਖੋਟੇ ਬੁਰੀ ਤਰ੍ਹਾਂ ਝੁਲਸ ਗਿਆ ਸੀ। ਜਿਸ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਡੀਐਮਸੀ ਵਿੱਚ ਫਾਇਰਮੈਨ ਗਗਨਦੀਪ ਸਿੰਘ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਇਸ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਨੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਮ੍ਰਿਤਕ ਫਾਇਰਮੈਨ ਨੂੰ ਸ਼ਹੀਦ ਕਰਾਰ ਦੇ ਉਸ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਦੇਣ ਅਤੇ ਸਰਕਾਰ ਪੀੜਤ ਪਰਿਵਾਰ ਦੀ ਬਾਂਹ ਫੜ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਵੀ ਦੇਵੇ।
PUNJAB




INDIA








WORLD










