ਪੰਜਾਬ ਦੇ ਮੋਗਾ ਜਿਲੇ ਵਿੱਚ ਪੈਂਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਹਿੰਮਤਪੁਰਾ ਵਿੱਚ ਇੱਕ ਕਬੱਡੀ ਖਿਡਾਰੀ ਵੱਲੋਂ ਜਰੀਲੀ ਚੀਜ਼ ਖਾ ਕੇ ਖੁਦ ਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਕਰਕੇ ਆਪਣੇ ਹੀ ਪਿੰਡ ਹਿੰਮਤਪੁਰਾ ਦੇ ਇੱਕ ਪਰਿਵਾਰ ਉਪਰ 25 ਲੱਖ ਦੀ ਬਾਹਰ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੇ ਦੋਸ਼ ਲਗਾਏ ਸਨ। ਉਸ ਤੋਂ ਬਾਅਦ ਕੱਬਡੀ ਖਿਡਾਰੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਤਿੰਨ ਲੋਕਾਂ ਤੇ ਪਰਚਾ ਦਰਜ਼ ਕਰਕੇ ਉਨ੍ਹਾਂ ਤਿੰਨ ਲੋਕਾਂ ਨੂੰ ਫ਼ੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD










