ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਆਏ ਦਿਨ ਘਟਨਾਵਾਂ ਹੋ ਰਹੀਆਂ ਹਨ। ਬੀਤੀ ਸ਼ਾਮ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇੰਦਰਪਾਲ ਸਿੰਘ ਉਮਰ 32 ਸਾਲ, ਪੁੱਤਰ ਹਰਵਿੰਦਰ ਸਿੰਘ ਵਾਸੀ ਦੌਧਰ ਗਰਬੀ, ਆਪਣੇ ਮੋਟਰਸਾਈਕਲ ਤੇ ਪਿੰਡ ਤਖਾਣਵੱਧ ਤੋਂ ਵਾਪਸ ਆ ਰਿਹਾ ਸੀ। ਜਿਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਤੋਂ ਫਾਇਰਿੰਗ ਕਰ ਦਿੱਤੀ ਤੇ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਦੋਂ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਇੰਦਰਪਾਲ ਸਿੰਘ ਨੂੰ ਮੋਗਾ ਦੇ ਹਸਪਤਾਲ ਲੈ ਕੇ ਗਏ ਜਿੱਥੋਂ ਡਾਕਟਰਾਂ ਵੱਲੋਂ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ। ਇਸ ਮੌਕੇ ਘਟਨਾ ਸਥਾਨ ’ਤੇ ਪਹੁੰਚ ਕੇ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਘਟਨਾ ਸਥਾਨ ਤੋਂ 45 ਬੋਰ ਦੇ ਤਿੰਨ ਖੋਲ ਅਤੇ ਇਕ ਕਾਰਤੂਸ ਬਰਾਮਦ ਕੀਤਾ ਹੈ।
PUNJAB




INDIA








WORLD










