ਹਰਿਆਣਾ ਪੁਲਿਸ ਨੇ ਯੂਟਿਊਬਰ ਜੋਤੀ ਮਲਹੋਤਰਾ ਨੂੰ ਜਾਸੂਸੀ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੀ ਰਹਿਣ ਵਾਲੀ ਜੋਤੀ ਮਲਹੋਤਰਾ ਯੂਟਿਊਬਰ ਨੂੰ ਭਾਰਤ ਦੀ ਜਾਸੂਸੀ ਕਰਨ ਅਤੇ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ਵਿੱਚ ਪਾਣੀਪਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਪੁਲਿਸ ਨੇ ਕੈਥਲ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ।
ਹੁਣ ਤੱਕ ਪੁਲਿਸ ਨੇ ਹਰਿਆਣਾ ਅਤੇ ਪੰਜਾਬ ਤੋਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਭਾਰਤ ਦੀ ਜਾਸੂਸੀ ਕਰ ਰਹੇ ਸਨ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋਸ਼ੀ ਮਹਿਲਾ ਯੂਟਿਊਬਰ ਅਤੇ ਹੋਰ ਪਾਕਿਸਤਾਨ ਦੀ ਆਈਐਸਆਈ ਦੇ ਸੰਪਰਕ ਵਿੱਚ ਸਨ।
ਇਸ ਤੋਂ ਪਹਿਲਾਂ, ਹਰਿਆਣਾ ਪੁਲਿਸ ਨੇ ਕੈਥਲ ਤੋਂ 25 ਸਾਲਾ ਦੇਵੇਂਦਰ, ਪਾਣੀਪਤ ਤੋਂ ਇੱਕ ਮੁਸਲਿਮ ਨੌਜਵਾਨ ਅਤੇ ਨੂਹ ਤੋਂ ਇੱਕ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਮਹਿਲਾ ਯੂਟਿਊਬਰ ਨੂੰ ਪਾਣੀਪਤ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੁਲਿਸ ਸਾਰਿਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮਲੇਰਕੋਟਲਾ ਅਤੇ ਬਠਿੰਡਾ ਤੋਂ ਵੀ ਦੋ ਲੋਕਾਂ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਉਹ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਗਿਆ ਸੀ, ਜਿੱਥੇ ਇੱਕ ਕੁੜੀ ਨੇ ਉਸ ਨੂੰ ਹਨੀਟ੍ਰੈਪ ਵਿੱਚ ਫਸਾ ਲਿਆ। ਇਸ ਤੋਂ ਬਾਅਦ ਉਸ ਨੇ ਉਸ ਨੂੰ 7 ਦਿਨ ਆਪਣੇ ਕੋਲ ਰੱਖਿਆ।ਕੁੜੀ ਨੇ ਉਸ ਨੂੰ ਪਾਕਿਸਤਾਨ ਵਿੱਚ ਜਾਸੂਸੀ ਦੀ ਟ੍ਰੇਨਿੰਗ ਦਿਵਾਈ। ਫਿਰ ਉਸਦਾ ਸੰਪਰਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ 5 ਏਜੰਟਾਂ ਨਾਲ ਹੋਇਆ। ਕੁੜੀ ਨੇ ਉਸ ਨੂੰ ਇਹ ਕਹਿ ਕੇ ਭਰਮਾਇਆ ਕਿ ਜੇ ਉਹ ਉਸਨੂੰ ਗੁਪਤ ਜਾਣਕਾਰੀ ਦੇਵੇਗਾ ਤਾਂ ਉਹ ਉਸ ਦੀ ਫ੍ਰੈਂਡਸ਼ਿਪ ਸੁੰਦਰ ਕੁੜੀਆਂ ਨਾਲ ਦੋਸਤੀ ਕਰਵਾਏਗੀ। ਇਸ ਤੋਂ ਇਲਾਵਾ ਉਸ ਨੂੰ ਪੈਸੇ ਵੀ ਮਿਲਣਗੇ।
ਜਾਣਕਾਰੀ ਅਨੁਸਾਰ, ਹਿਸਾਰ ਦੀ ਰਹਿਣ ਵਾਲੀ ਜੋਤੀ ਮਲਹੋਤਰਾ ਇੱਕ ਟ੍ਰੈਵਲ ਬਲੌਗਰ ਹੈ ਅਤੇ ਉਹ ਪਿਛਲੇ ਸਾਲ ਅਪ੍ਰੈਲ 2024 ਵਿੱਚ ਪਾਕਿਸਤਾਨ ਵੀ ਗਈ ਸੀ। ਜੋਤੀ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ‘ਤੇ ਪਾਕਿਸਤਾਨ ਦੀ ਆਪਣੀ ਫੇਰੀ ਦੇ ਕਈ ਵੀਡੀਓ ਸਾਂਝੇ ਕੀਤੇ ਹਨ।
PUNJAB




INDIA








WORLD










