ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਅੱਜ ਇੱਕ ਹੋਰ ਕਦਮ ਅੱਗੇ ਵਧਦਿਆਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰਦੀ ਹੈ।ਇਸ ਸਬੰਧੀ ਪੰਜ ਮੈਂਬਰੀ ਕਮੇਟੀ ਨੇ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਰਾਹੀਂ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ,ਆਨਲਾਈਨ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ 18 ਜੂਨ ਤੱਕ ਮੁਕੰਮਲ ਕਰ ਲਈ ਜਾਵੇਗੀ।
ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਲਈ ਆਨਲਾਈਨ ਪੋਰਟਲ www.akalidalbharti.com ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਵਿਦੇਸ਼ਾਂ ਵਿੱਚ ਬੈਠੇ ਲੋਕ ਵੀ ਪਾਰਟੀ ਨਾਲ ਜੁੜ ਸਕਣਗੇ।
ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਪੰਥਕ ਏਕੇ ਦਾ ਵੀ ਸੱਦਾ ਦਿੱਤਾ। ਕਾਬਿਲੇਗੌਰ ਹੈ ਕਿ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਵਿਚ ਪਹਿਲਾਂ ਸੱਤ ਮੈਂਬਰ ਸਨ, ਪਰ ਮਗਰੋਂ ਦੋ ਮੈਂਬਰਾਂ ਨੇ ਇਸ ਵਿਚੋਂ ਅਸਤੀਫ਼ਾ ਦੇ ਦਿੱਤਾ ਸੀ।
PUNJAB




INDIA








WORLD










