ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚੋਂ ਵੱਡੀ ਖਬਰ ਸੂਤਰਾਂ ਦੇ ਹਵਾਲੇ ਤੋਂ ਆ ਰਹੀ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਈ ਮੇਲ ਰਾਹੀਂ ਧਮਕੀ ਮਿਲਣ ਦਾ ਪਤਾ ਲੱਗਾ ਹੈ। ਜਿਸ ਤੋਂ ਬਾਅਦ ਪੂਰੇ ਦਫ਼ਤਰ ਵਿੱਚ ਹੜਕੰਪ ਮੱਚ ਗਿਆ ਤੇ, ਜਦੋਂ ਇਸ ਸਬੰਧੀ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਛਾਣਬੀਣ ਸ਼ੁਰੂ ਕਰ ਦਿੱਤੀ,ਜਿਸ ਦੌਰਾਨ ਡੌਗ ਸਕੁਐਡ ਅਤੇ ਬੰਬ ਸਕੁਐਡ ਟੀਮਾਂ ਵੱਲੋਂ ਵੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਧਮਕੀ ਮਿਲਣ ਦੇ ਬਾਅਦ ਪੂਰੇ ਦਫਤਰ ਵਿਚ ਹਲਚਲ ਵਧ ਗਈ ਹੈ ਤੇ ਅਹਿਤਿਆਤ ਵਜੋਂ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਦੇਖੀ ਜਾ ਰਹੀ ਹੈ। ਪੁਲਿਸ ਵੱਲੋਂ ਹਰ ਸਾਵਧਾਨੀ ਵਰਤੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਇਹ ਈ-ਮੇਲ ਕਿਸ ਵੱਲੋਂ ਭੇਜੀ ਗਈ ਹੈ, ਇਸ ਬਾਰੇ ਵੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
PUNJAB




INDIA








WORLD










