ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਈ ਧਮਕੀ ਤੋਂ ਬਾਅਦ ਪ੍ਰਸ਼ਾਸਨ ਨੇ ਚੌਕਸੀ ਵਰਤਦਿਆਂ ਕੋਰਟ ਨੂੰ ਖਾਲੀ ਕਰਵਾਇਆ ਗਿਆ ਤੇ ਪੁਲਿਸ ਵੱਲੋਂ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਮੌਕੇ ‘ਤੇ ਬੰਬ ਨਿਰੋਧਕ ਦਸਤਿਆਂ ਸਮੇਤ ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਹਾਜ਼ਰ ਸਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਹਿਤਿਆਤ ਵਰਤਣ ਲਈ ਕਿਹਾ ਜਾ ਰਿਹਾ ਹੈ।
ਪੁਲਿਸ ਨੇ ਚੀਫ਼ ਜਸਟਿਸ ਸਮੇਤ ਕਈ ਅਦਾਲਤੀ ਕਮਰਿਆਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਹਾਈ ਕੋਰਟ ਆਉਣ ਜਾਣ ਵਾਲੇ ਰਸਤਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਬਾਰ ਦੇ ਵਕੀਲਾਂ ਨੂੰ ਸੁਚੇਤ ਰਹਿਣ ਦੀ ਅਪੀਲ
ਇਸ ਸਬੰਧ ਵਿੱਚ, ਹਾਈ ਕੋਰਟ ਬਾਰ ਐਸੋਸੀਏਸ਼ਨ (HCBA) ਚੰਡੀਗੜ੍ਹ ਨੇ ਸਾਰੇ ਵਕੀਲਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਹਾਈ ਕੋਰਟ ਵਿੱਚ ਬੰਬ ਦੀ ਧਮਕੀ ਸੰਬੰਧੀ ਇੱਕ ਅਲਰਟ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਹਤਿਆਤੀ ਉਪਾਅ ਕੀਤੇ ਜਾ ਰਹੇ ਹਨ।
ਬਾਰ ਦੇ ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਜੇਕਰ ਉਹ ਇਮਾਰਤ ਵਿੱਚ ਕੋਈ ਸ਼ੱਕੀ ਜਾਂ ਲਾਵਾਰਿਸ ਵਸਤੂ ਦੇਖਦੇ ਹਨ ਤਾਂ ਤੁਰੰਤ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਦਫ਼ਤਰ ਨੂੰ ਸੂਚਿਤ ਕਰਨ। ਅਦਾਲਤੀ ਕੰਪਲੈਕਸ ਵਿੱਚ ਮੌਜੂਦ ਸਾਰੇ ਵਿਅਕਤੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਸਾਵਧਾਨੀ ਦੇ ਤੌਰ ‘ਤੇ, ਸਾਰੇ ਵਕੀਲਾਂ ਨੂੰ ਤੁਰੰਤ ਅਦਾਲਤ ਦਾ ਕਮਰਾ ਖਾਲੀ ਕਰਨ ਦੀ ਬੇਨਤੀ ਕੀਤੀ ਗਈ ਹੈ। ਅਦਾਲਤ ਦੀ ਕਾਰਵਾਈ ਅਸਥਾਈ ਤੌਰ ‘ਤੇ ਮੁਲਤਵੀ ਕੀਤੀ ਜਾਂਦੀ ਹੈ ਅਤੇ ਦੁਪਹਿਰ 2:00 ਵਜੇ ਦੁਪਹਿਰ ਦੇ ਖਾਣੇ ਦੀ ਬ੍ਰੇਕ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ।
PUNJAB




INDIA








WORLD










