ਪੰਜਾਬ ਦੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਵਿਜੀਲੈਂਸ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਨਗਰ ਨਿਗਮ ਦੇ ਅਧਿਕਾਰੀ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਸੀ,ਉਸ ਦੇ ਕੇਸ ਨਾਲ ਸਬੰਧਿਤ ਹੀ ਵਿਧਾਇਕ ਰਮਨ ਅਰੋੜਾ ਦੇ ਘਰ ਛਾਪੇਮਾਰੀ ਹੋਈ ਹੈ। ਬੀਤੇ ਦਿਨਾਂ ਵਿੱਚ ਪੰਜਾਬ ਸਰਕਾਰ ਨੇ ਰਮਨ ਅਰੋੜਾ ਦੀ ਸੁਰੱਖਿਆ ਵੀ ਵਾਪਸ ਲੈ ਲਈ ਸੀ।
ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਵਿਧਾਇਕ ਖਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਹੈ। ਰਮਨ ਅਰੋੜਾ ‘ਤੇ ਦੋਸ਼ ਲੱਗ ਰਹੇ ਹਨ ਕਿ ਵਿਧਾਇਕ ਪਹਿਲਾਂ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈ ਕੇ ਨੋਟਿਸਾਂ ਨੂੰ ਰਫ਼ਾ-ਦਫਾ ਕਰਵਾਉਂਦਾ ਸੀ।