ਪੰਜਾਬ ਦੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਜੀਠਾ ਰੋਡ ਬਾਈਪਾਸ ਨੇੜੇ ਸਵੇਰੇ 9.30 ਵਜੇ ਦੇ ਕਰੀਬ ਵੱਡਾ ਧਮਾਕਾ ਹੋਇਆ ਹੈ। ਜਿਸ ਵਿੱਚ ਇੱਕ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਇਹ ਪਤਾ ਲੱਗਾ ਹੈ ਕਿ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਗਈ ਹੈ। ਉਸ ਵਿਅਕਤੀ ਦੇ ਗੁੱਟ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਜਦੋਂ ਧਮਾਕਾ ਹੋਇਆ ਤਾਂ ਨੇੜਲੇ ਏਰੀਏ ਦੇ ਲੋਕ ਆਵਾਜ਼ ਸੁਣ ਕੇ ਘਰਾਂ ਤੋਂ ਬਾਹਰ ਆ ਗਏ। ਜਦੋਂ ਹੀ ਪੁਲਿਸ ਨੂੰ ਪਤਾ ਤਾਂ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ, ਪੁਲਸ ਨੇ ਧਮਾਕਾ ਕਿਸੇ ਗੈਂਗਸਟਰ ਜਾਂ ਅੱਤਵਾਦੀ ਦੁਆਰਾ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਵੀ ਨਹੀਂ ਹੋ ਸਕੀ ਹੈ।
ਪੁਲਸ ਨੂੰ ਸ਼ੱਕ ਹੈ ਕਿ ਮ੍ਰਿਤਕ ਕਬਾੜ ਦਾ ਡੀਲਰ ਸੀ ਅਤੇ ਹੋ ਸਕਦਾ ਹੈ ਕਿ ਉਹ ਉਸਨੂੰ ਕਬਾੜ ਵਿੱਚੋਂ ਮਿਲੇ ਇੱਕ ਪੁਰਾਣੇ ਬੰਬ ਨੂੰ ਨਸ਼ਟ ਕਰਨ ਲਈ ਇੱਥੇ ਲਿਆਇਆ ਹੋਵੇ। ਜਿਵੇਂ ਹੀ ਉਸਨੇ ਬੰਬ ਤੋੜਨ ਦੀ ਕੋਸ਼ਿਸ਼ ਕੀਤੀ, ਉਹ ਫਟ ਗਿਆ ਅਤੇ ਉਸਦੀ ਮੌਤ ਹੋ ਗਈ। ਹਾਲਾਂਕਿ ਇਸਦੀ ਪੁਸ਼ਟੀ ਪੁਲਸ ਵੱਲੋਂ ਨਹੀਂ ਕੀਤੀ ਗਈ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਕਿਸਮ ਦਾ ਬੰਬ ਸੀ।
ਪੁਲਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਖਬਰ ਮਿਲੀ ਸੀ ਕਿ ਬਲਾਸਟ ਹੋਇਆ ਅਤੇ ਇਹਦੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਦੇ ਨਾਲ ਜਖਮੀ ਹੋਇਆ ਜਿਸ ਨੂੰ ਹਸਪਤਾਲ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਕੀਤਾ ਜਾ ਰਿਹਾ ਕਿ ਬਲਾਸਟ ਕਿਸ ਚੀਜ਼ ਦੇ ਨਾਲ ਹੋਇਆ ਹੈ।
PUNJAB




INDIA








WORLD










