ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੇ ਯੁੱਧ ਨੂੰ ਉਸ ਸਫਲਤਾ ਮਿਲੀ ਜਦੋਂ ਪੁਲਿਸ ਨੇ ਤਿੰਨ ਨਸ਼ਾ ਤਸਕਰ ਨੂੰ ਸਮੇਤ ਹਥਿਆਰਾਂ ਕਾਬੂ ਕਰ ਲਿਆ ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਜਾਣਕਾਰੀ ਦਿੱਤੀ।
ਹੈਰੋਇਨ ਅਤੇ ਹਥਿਆਰਾਂ ਸਣੇ ਤਸਕਰ ਕਾਬੂ
ਪੁਲਿਸ ਨੇ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ PX5 ਸਟੌਰਮ ਪਿਸਤੌਲ, 521 ਗ੍ਰਾਮ ਹੈਰੋਇਨ, ਸੱਤ ਮੈਗਜ਼ੀਨ ਅਤੇ 55 ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਥਾਣਾ ਐਨਟੀਐਫ ਮੋਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਪੂਰੇ ਨੈੱਟਵਰਕ ਦਾ ਪਤਾ ਲਗਾ ਲਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
ਡੀਜੀਪੀ ਪੰਜਾਬ ਨੇ ਐਕਸ ‘ਤੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਲਿਖਿਆ, ਨਸ਼ੀਲੇ ਪਦਾਰਥਾਂ,ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੈੱਟਵਰਕਾਂ ‘ਤੇ ਇੱਕ ਵੱਡੀ ਕਾਰਵਾਈ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਪੰਜਾਬ (ANTF), ਬਾਰਡਰ ਰੇਂਜ ਅੰਮ੍ਰਿਤਸਰ ਨੇ ਅਟਾਰੀ ਰੋਡ ‘ਤੇ ਸ਼ੰਕਰ ਢਾਬੇ ਨੇੜੇ ਤਿੰਨ ਨਸ਼ੀਲੇ ਪਦਾਰਥਾਂ ਦੇ ਤਸਕਰਾਂ- ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਉਰਫ ਰਾਜਾ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਲਿਖਿਆ ਕਿ, ਇੱਕ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਟੀਮ ਨੇ ਚਾਰ PX5 ਸਟੌਰਮ ਪਿਸਤੌਲ, 521 ਗ੍ਰਾਮ ਹੈਰੋਇਨ, 7 ਮੈਗਜ਼ੀਨ ਅਤੇ 55 ਜ਼ਿੰਦਾ ਕਾਰਤੂਸ ਜ਼ਬਤ ਕੀਤੇ ਹਨ। NDPS ਐਕਟ ਅਤੇ ਆਰਮਜ਼ ਐਕਟ ਦੇ ਤਹਿਤ PS ANTF, SAS ਨਗਰ ਵਿਖੇ ਇੱਕ FIR ਦਰਜ ਕੀਤੀ ਗਈ ਹੈ। ANTF ਪੰਜਾਬ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅੱਗੇ ਅਤੇ ਪਿੱਛੇ ਦੋਵਾਂ ਤਰ੍ਹਾਂ ਦੇ ਸਬੰਧਾਂ ਦੀ ਸਰਗਰਮੀ ਨਾਲ ਪੈਰਵੀ ਕਰ ਰਿਹਾ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਸਿੰਡੀਕੇਟਾਂ ਨੂੰ ਖਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਨੂੰ ਜ਼ਬਤ ਕਰਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਸੂਚਨਾ ਦੇ ਅਧਾਰ ‘ਤੇ ਪੁਲਿਸ ਐਕਸ਼ਨ
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਏਐਨਟੀਐਫ, ਬਾਰਡਰ ਰੇਂਜ ਅਤੇ ਅੰਮ੍ਰਿਤਸਰ ਪੁਲਿਸ ਇਸ ਕਾਰਵਾਈ ਵਿੱਚ ਸ਼ਾਮਲ ਸੀ। ਪੁਲਿਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਪੂਰੀ ਰਣਨੀਤੀ ਅਨੁਸਾਰ ਕਾਰਵਾਈ ਕੀਤੀ। ਹੁਣ ਪੁਲਿਸ ਉਨ੍ਹਾਂ ਦੇ ਲਿੰਕ ਲੱਭਣ ਵਿੱਚ ਰੁੱਝੀ ਹੋਈ ਹੈ। ਇਸ ਦੇ ਨਾਲ ਹੀ, ਇਨ੍ਹੀਂ ਦਿਨੀਂ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵੀ ਬਹੁਤ ਸਖ਼ਤ ਹੈ। ਪੁਲਿਸ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਦੁੱਧ ਦੀ ਸਪਲਾਈ ਬਹਾਨੇ ਤਸਕਰੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਏਐਨਟੀਐਫ ਨੇ ਇੱਕ ਅਜਿਹਾ ਗਿਰੋਹ ਫੜਿਆ ਸੀ, ਜੋ ਫਿਰੋਜ਼ਪੁਰ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ ਅਤੇ ਦੁੱਧ ਦੀ ਸਪਲਾਈ ਦੇ ਬਹਾਨੇ ਟ੍ਰਾਈਸਿਟੀ ਯਾਨੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਸਪਲਾਈ ਕਰਦਾ ਸੀ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਇੱਕ ਸਰਪੰਚ ਦੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਟਾਈਲ ਬਣਾਉਣ ਵਾਲੀ ਫੈਕਟਰੀ ਦੀ ਆੜ ਵਿੱਚ ਹੈਰੋਇਨ ਸਪਲਾਈ ਕਰਦਾ ਸੀ।
PUNJAB




INDIA








WORLD










