ਨਿਹਾਲ ਸਿੰਘ ਵਾਲਾ 29 ਮਈ (ਜਗਵੀਰ ਸਿੰਘ)- ਮੋਗਾ ਜਿਲੇ ਦੇ ਅਧੀਨ ਆਉਂਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਪੈਂਦੇ ਪਿੰਡ ਬਿਲਾਸਪੁਰ ਵਿਖੇ ਬੀਤੀ ਸ਼ਾਮ ਮੋਟਰਸਾਈਕਲ ਸਵਾਰਾਂ ਅਣਪਛਾਤੇ ਵਿਅਕਤੀਆਂ ਵੱਲੋਂ ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਦੇ ਪ੍ਰਧਾਨ ਗੁਰਮੀਤ ਸਿੰਘ ਗੀਤਾ ਤੇ ਮੈਂਬਰ ਅਮਨਦੀਪ ਸਿੰਘ ਬਿਲਾਸਪੁਰ ਤੇ ਤਾਬੜ ਤੋੜ ਗੌਲੀਆਂ ਚਲਾ ਕੇ ਇੱਕ ਦਾ ਕਤਲ ਕਰ ਦਿੱਤਾ ਤੇ ਦੂਜੇ ਨੂੰ ਗੰਭੀਰ ਰੂਪ ਜ਼ਖ਼ਮੀ ਕਰਕੇ ਫਰਾਰ ਹੋ ਗਏ।
ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਾਮ ਦੇ ਸਮੇਂ ਅਮਨਦੀਪ ਸਿੰਘ ਆਪਣੇ ਘਰ ਤੋਂ ਪ੍ਰਧਾਨ ਗੁਰਮੀਤ ਸਿੰਘ ਗੀਤਾ ਨੂੰ ਉਸ ਦੇ ਘਰ ਛੱਡਣ ਲਈ ਮੋਟਰਸਾਈਕਲ ਤੇ ਬਿਠਾ ਕੇ ਜਾ ਰਿਹਾ ਸੀ । ਜਿਸ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਹਨਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਮੌਕੇ ਅਮਨਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਤੇ ਪ੍ਰਧਾਨ ਗੁਰਮੀਤ ਸਿੰਘ ਗੀਤਾ ਦੀ ਲੱਤ ਤੇ ਛਾਤੀ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਗੇ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਗੁਰਮੀਤ ਸਿੰਘ ਗੀਤਾ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਗੋਲੀਆਂ ਚਲਾਉਣ ਤੋਂ ਬਾਅਦ ਅਣਪਛਾਤੇ ਵਿਅਕਤੀ ਆਪਣਾ ਹਥਿਆਰ ਸੁੱਟ ਕੇ ਚਲੇ ਗਏ। ਪੁਲਿਸ ਵੱਲੋਂ ਮੌਕੇ ਵਾਰਦਾਤ ਜਗਾ ਤੇ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
PUNJAB




INDIA








WORLD










