ਕੈਨੇਡਾ ਟੋਰਾਂਟੋ ਵਿੱਚੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਟੋਰਾਂਟੋ ਵਿੱਚ ਹੋਈ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ ਜਦੋਂ ਕਿ ਪੰਜ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਸਥਾਨਕ ਮੀਡੀਆ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਲਾਰੈਂਸ ਹਾਈਟਸ ਇਲਾਕੇ ਵਿੱਚ ਵਾਪਰੀ। ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਟੋਰਾਂਟੋ ਪੁਲਿਸ ਅਤੇ ਪੈਰਾਮੈਡਿਕਸ ਨੇ ਦੱਸਿਆ ਕਿ ਪੁਲਿਸ ਟੀਮ ਨੂੰ ਮੰਗਲਵਾਰ ਰਾਤ 8:30 ਵਜੇ ਇਸ ਗੋਲੀਬਾਰੀ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਨੁਸਾਰ ਇਸ ਗੋਲੀਬਾਰੀ ਵਿੱਚ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੈ।
ਪੁਲਿਸ ਇਸ ਸਮੇਂ ਇਸ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਪੁਲਿਸ ਸ਼ੱਕੀ ਦੀ ਭਾਲ ਕਰ ਰਹੀ ਹੈ। ਜਾਂਚ ਦੌਰਾਨ ਪੁਲਿਸ ਨੇ ਰਾਣੀ ਐਵੇਨਿਊ ਅਤੇ ਫਲੇਮਿੰਗਟਨ ਰੋਡ ਦੇ ਨੇੜੇ ਇੱਕ ਕਮਾਂਡ ਪੋਸਟ ਵੀ ਸਥਾਪਤ ਕੀਤੀ ਹੈ। ਨਾਲ ਹੀ ਘਟਨਾ ਸਥਾਨ ਦੇ ਆਲੇ-ਦੁਆਲੇ ਲਗਾਏ ਗਏ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਮੁਲਜ਼ਮ ਦੀ ਪਛਾਣ ਕੀਤੀ ਜਾ ਸਕੇ।