ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ,ਇਹ ਕਹਿਣਾ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ,ਉਸੇ ਲੜੀ ਤਹਿਤ ਬਠਿੰਡਾ ਦੇ ਡੀਐਸਪੀ ਨੂੰ ਤਰੁੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਬਠਿੰਡਾ ਦੇ DSP ਹਰਬੰਸ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ, ਇਹ ਕਦਮ ਉਸ ਵੇਲੇ ਚੁੱਕਿਆ ਗਿਆ ਜਦੋਂ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਡੀਐਸਪੀ ਵੱਲੋਂ ਨਸ਼ੇ ਸੰਬੰਧੀ ਮਾਮਲਿਆਂ ‘ਚ ਕਾਰਵਾਈ ਕਰਨ ਵਿਚ ਕਾਫੀ ਜ਼ਿਆਦਾ ਲਾਪਰਵਾਹੀ ਦਿਖਾਈ ਗਈ ਹੈ। ਇਸ ਤੋਂ ਇਲਾਵਾ, ਡੀਐਸਪੀ ਹਰਬੰਸ ਸਿੰਘ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁਪ ਦੇ ਮਾਮਲੇ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ।
ਪੰਜਾਬ ਦੀ ਮਾਨ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ “ਨਸ਼ੇ ਦੇ ਖ਼ਿਲਾਫ਼ ਜੰਗ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚਾਹੇ ਅਫਸਰ ਦੀ ਰੈਂਕ ਕਿੰਨੀ ਵੀ ਉੱਚੀ ਹੋਵੇ, ਜੇਕਰ ਉਹ ਨਸ਼ਾ ਖ਼ਤਮ ਕਰਨ ਦੀ ਲੜਾਈ ਵਿੱਚ ਰੁਕਾਵਟ ਬਣਦਾ ਹੈ, ਤਾਂ ਉਸਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ।”
ਮੁੱਖ ਮੰਤਰੀ ਮਾਨ ਵੱਲੋਂ ਵੀ ਸਾਰਿਆਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ‘ਚ ਕੋਈ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।