(ਬਾਘਾਪੁਰਾਣਾ ਤੋ ਜਗਵੀਰ ਸਿੰਘ ਦੀ ਰਿਪੋਰਟ)-ਮੋਗਾ ਜਿਲੇ ਵਿੱਚ ਪੈਂਦੇ ਬਾਘਾ ਪੁਰਾਣਾ ਹਲਕੇ ਅਧੀਨ ਆਉਂਦੇ ਪਿੰਡ ਮਾਹਲਾ ਖ਼ੁਰਦ ਦੇ ਨੌਜਵਾਨ ਜਸਵਿੰਦਰ ਸਿੰਘ ਦਾ ਫਿਲੀਪੀਨ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਮਨੀਲਾ ਫਿਲੀਪੀਨ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਜਿਸ ਦਾ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।