ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਗੰਦ ਫਲਾਉਣ ਵਾਲਿਆਂ ਅਤੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਲਗਾਤਾਰ ਚਰਚਾ ਹੋ ਰਹੀ ਹੈ। ਇਹ ਚਰਚਾ ਅਸ਼ਲੀਲ ਵੀਡੀਓ ਬਣਾਉਣ ਵਾਲੀ ਭਾਬੀ ਦੇ ਕਤਲ ਕਰਨ ਤੋਂ ਬਾਅਦ ਚੱਲ ਰਹੀ ਹੈ। ਇਸ ਸਬੰਧੀ ਐਸ ਐਸ ਪੀ ਬਠਿੰਡਾ ਨੇ ਪ੍ਰੈਸ ਕਾਨਫਰੰਸ ਕਰਕੇ ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਉਨ੍ਹਾਂ ਦੇ ਸਾਥੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ, ਮੋਗਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮਹਿਰੋਂ ਦਾ ਰਹਿਣ ਵਾਲਾ ਹੈ। ਇਹ ਮੁਸਲਿਮ ਪਰਿਵਾਰ ਵਿੱਚੋਂ ਹੈ। ਅੰਮ੍ਰਿਤਪਾਲ ਮਹਿਰੋਂ ਸਿੱਖੀ ਤੋਂ ਪ੍ਰਭਾਵਿਤ ਹੋ ਕੇ ਨਿਹੰਗ ਸਿੰਘ ਬਣ ਗਿਆ। ਸਿੱਖਿਆ ਦੀ ਗੱਲ ਕਰੀਏ ਤਾਂ ਉਸ ਨੇ ਨਾਨ ਮੈਡੀਕਲ ‘ਚ 12ਵੀਂ ਪਾਸ ਕੀਤੀ ਹੈ। 2014 ਵਿੱਚ ਮੋਗਾ ਦੇ ITI ਤੋਂ ਡੀਜ਼ਲ ਮਕੈਨਿਕ ਵਿੱਚ ਡਿਪਲੋਮਾ ਕੀਤਾ।
‘ਕੌਮ ਦੇ ਰਾਖੇ’ ਗਰੁੱਪ ਦਾ ਮੁਖੀ…
“ਕੌਮ ਦੇ ਰਾਖੇ” ਨਾਂਅ ਨਾਲ ਆਪਣਾ ਗਰੁੱਪ ਬਣਾਇਆ।
2022 ‘ਚ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਚੋਣ ਲੜੀ
ਵਿਵਾਦ…
ਅੰਮ੍ਰਿਤਸਰ ‘ਚ ਬੁੱਤ ਤੋੜਣ ਦਾ ਇਲਜ਼ਾਮ…
ਅੰਮ੍ਰਿਤਸਰ ‘ਚ ਕੇਸ ਦਰਜ…
ਅੰਮ੍ਰਿਤਸਰ ਵਿੱਚ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਚ ਉਸ ਉੱਤੇ ਧਾਰਾ 427 ਹੇਠ ਪਰਚਾ ਦਰਜ ਹੋਇਆ।
ਬਰਨਾਲਾ ‘ਚ ਵੀ ਕੇਸ ਦਰਜ…
ਧਨੌਲਾ, ਜ਼ਿਲ੍ਹਾ ਬਰਨਾਲਾ ਦੇ ਥਾਣੇ ਵਿੱਚ ਉਸ ਖਿਲਾਫ ਹੋਰ ਕੇਸ ਵੀ ਦਰਜ ਹਨ, ਜਿਨ੍ਹਾਂ ਵਿੱਚ ਧਾਰਾਵਾਂ 323, 341, 506, 148 ਅਤੇ 149 ਸ਼ਾਮਲ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਮਿਲੀ ਜਾਣਕਾਰੀ ਅਨੁਸਾਰ ਕਮਲ ਕੌਰ ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਦੱਸੀ ਗਈ। ਦੱਸ ਦਈਏ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।
SSP ਅਮਨੀਤ ਕੋਂਡਾਲ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਨਾਲ ਮਿਲਕੇ ਇਸ ਕਤਲ ਨੂੰ ਅੰਜ਼ਾਮ ਦਿੱਤਾ ਹੈ। ਭਾਬੀ ਕਮਲ ਕੌਰ ਨੂੰ ਗੱਡੀ ਦੀ ਪ੍ਰਮੋਸ਼ਨ ਕਰਵਾਉਣ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਤੇ ਫੇਰ ਓਥੇ ਉਸਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ MURDER ਦੇ ਮਾਸਟਰਮਾਈਂਡ ਨਿਹੰਗ ਅੰਮ੍ਰਿਤਪਾਲ ਮਹਿਰੋਂ ਦੀ ਤਲਾਸ਼ ਜਾਰੀ ਹੈ।
ਇਸ ਤੋਂ ਬਾਅਦ ਹੁਣ ਉਹ ਲਗਾਤਾਰ ਹੋਰ ਸ਼ੋਸਲ ਮੀਡੀਆ ਇਨਫਲੂਐਂਸਰਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਦੀਪਿਕਾ ਲੂਥਰਾ ਤੋਂ ਬਾਅਦ ਹੁਣ ਪ੍ਰੀਤ ਜੱਟੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਇਨਫਲੂਐਂਸਰਸ ਡਰੇ ਹੋਏ ਹਨ।
PUNJAB




INDIA








WORLD










