ਸੋਸ਼ਲ ਮੀਡੀਆ ਤੇ ਗੰਦ ਪਾਉਣ ਵਾਲੀ ਕਮਲ ਭਾਬੀ ਦੇ ਕਤਲ ਤੋਂ ਬਾਅਦ , ਦੀਪਿਕਾ ਲੂਥਰਾ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਦੀਪਿਕਾ ਲੂਥਰਾ ਦੇ ਘਰ ਬਾਹਰ ਪੁਲਿਸ ਸੁਰੱਖਿਆ ਲਗਾ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਦੀਪਿਕਾ ਲੂਥਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤੇ ਹਨ।
ਪਿਛਲੇ ਕੁਝ ਦਿਨਾਂ ਦੌਰਾਨ ਲੂਥਰਾ ਨੂੰ ਨਿੱਜੀ ਫੋਨ ਕਾਲਾਂ ਰਾਹੀਂ ਅਤੇ ਆਨਲਾਈਨ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦੀ ਲਿਖਤੀ ਸ਼ਿਕਾਇਤ ਉਸ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਉਸ ਦੇ ਘਰ ਦੀ ਸੁਰੱਖਿਆ ਯਕੀਨੀ ਬਣਾਈ ਗਈ।
PUNJAB




INDIA








WORLD










