ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ 5 ਸੂਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਪਤਾ ਲੱਗਾ ਹੈ। ਇਸ ਸਬੰਧੀ ਪੁਲਿਸ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ 5 ਸੂਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 7 ਗੈਰਕਾਨੂੰਨੀ ਹਥਿਆਰ,10 ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ, ਇਹ ਸਾਰੇ ਦੋਸ਼ੀ ਪੇਸ਼ੇਵਰ ਅਪਰਾਧੀ ਹਨ ਜੋ ਟਾਰਗੇਟ ਕਿਲਿੰਗ ਵਰਗੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ।
ਹਾਲ ਹੀ ਵਿੱਚ, ਉਨ੍ਹਾਂ ਨੇ ਭਿੰਦਾ ਕਤਲ ਕੇਸ ਦੇ ਇੱਕ ਮਹੱਤਵਪੂਰਨ ਗਵਾਹ ‘ਤੇ ਹਮਲਾ ਕੀਤਾ ਸੀ। ਇਹ ਹਮਲਾ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਸ ਗਿਰੋਹ ਨੂੰ ਜੇਲ੍ਹ ਦੇ ਅੰਦਰੋਂ ਚਲਾਇਆ ਜਾ ਰਿਹਾ ਸੀ। ਸਾਰੇ ਦੋਸ਼ੀਆਂ ‘ਤੇ ਪਹਿਲਾਂ ਹੀ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਹੋਰ ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।

PUNJAB




INDIA








WORLD










