ਪੰਜਾਬ ਦੀ ਮੋਗਾ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਸ ਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਸੀਆਈਏ ਸਟਾਫ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਇਹਨਾਂ ਕੋਲੋਂ 1 ਕਿੱਲੋ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਦੋਸ਼ੀਆਂ ਤੇ ਮੁਕੱਦਮਾ ਨੰਬਰ 133 ਅ/ਧ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਿਟੀ ਮੋਗਾ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਵਿਅਕਤੀਆਂ ਵਿੱਚ ਹੁਸਨਦੀਪ ਸਿੰਘ ਉਰਫ ਹਨੀ ਵਾਸੀ ਪ੍ਰੀਤ ਨਗਰ ਮੋਗਾ, ਗੌਤਮ ਵਾਸੀ ਜੀਰਾ ਰੋਡ ਮੋਗਾ, ਅਕਾਸ਼ਦੀਪ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਗਾਦੜੀਵਾਲਾ ਜ਼ਿਲ੍ਹਾ ਫਿਰੋਜ਼ਪੁਰ, ਰਹਿਣ ਵਾਲੇ ਹਨ।
PUNJAB




INDIA








WORLD










