ਪੰਜਾਬ ਦੇ ਮੋਗਾ ਸ਼ਹਿਰ ਵਿੱਚ ਬੀਤੀ ਰਾਤ ਮੋਟਰਸਾਈਕਲ ਸਵਾਰਾਂ ਵੱਲੋਂ ਗਲੀ ਵਿੱਚ ਬੈਠੇ ਦੋ ਦੋਸਤਾਂ ਤੋਂ ਗੋਲੀਆਂ ਚਲਾ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ 9.30 ਦੇ ਕਰੀਬ ਮਹਾਂਵੀਰ ਨਗਰ ਦੀ ਗਲੀ ਵਿੱਚ ਦੋ ਦੋਸਤਾਂ ਉਪਰ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਕੇ ਸਾਹਿਲ ਨਾ ਦੇ ਨੌਜਵਾਨ ਨੂੰ ਗੰਭੀਰ ਰੂਪ ਜ਼ਖ਼ਮੀ ਕਰਕੇ ਫ਼ਰਾਰ ਹੋ ਗਏ। ਪਤਾ ਲੱਗਾ ਹੈ ਕਿ ਸਾਹਿਲ ਦੇ 4-5 ਗੋਲੀਆਂ ਲੱਗੀਆਂ ਹਨ, ਤੇ ਤਰੁੰਤ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਹੈ। ਪੁਲਿਸ ਨੇ ਮੌਕਾ ਵਾਰਦਾਤ ਵਾਲੀ ਜਗ੍ਹਾ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਪਹੁੰਚੇ ਪੁਲਿਸ ਸਟੇਸ਼ਨ ਮੁਖੀ ਵਰੁਣ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ। ਡਾਕਟਰ ਸਾਹਿਲ ਦਾ ਇਲਾਜ ਕਰ ਰਹੇ ਹਨ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸਾਰੀ ਕਾਰਵਾਈ ਕੀਤੀ ਜਾਵੇਗੀ।