ਮੋਗਾ ਜਿਲੇ ਅੰਦਰ ਆਉਂਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਢਿੱਲਵਾਂ ਕਲਾਂ ਵਿਖੇ ਅੱਜ ਸਵੇਰੇ ਪ੍ਰਵੀਨ ਨਾਂ ਦੀ ਔਰਤ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ।
ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ਦਿਨ ਦਿਹਾੜੇ 9 ਵਜੇ ਰੱਖੀ ਖਾਨ ਨੇ ਆਪਣੀ ਪਤਨੀ ਪਰਵੀਨ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਹੈ। ਜਦੋਂ ਸਬੰਧੀ ਥਾਣਾ ਬਾਘਾਪੁਰਾਣਾ ਦੀ ਪੁਲਿਸ ਨੂੰ ਪਤਾ ਲੱਗਾ ਤਾ ਉਹਨਾਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਤਲ ਦੀ ਭਾਲ ਕੀਤੀ ਜਾ ਰਹੀ ਹੈ