ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਪਿਛਲੇ ਦਿਨੀਂ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਨੂੰ ਲੈਕੇ ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ, ਆਪਣੀ ਗ੍ਰਿਫਤਾਰ ਨੂੰ ਗੈਰ ਕਾਨੂੰਨੀ ਦੱਸ ਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜਿਥੇ ਉਨ੍ਹਾਂ ਦੀ ਗੈਰਕਾਨੂੰਨੀ ਗ੍ਰਿਫਤਾਰੀ ਹੋਈ ਹੈ,ਉਸ ਦੇ ਨਾਲ ਨਾਲ ਰਿਮਾਂਡ ਆਰਡਰ ਵੀ ਰੱਦ ਕਰਾਏ ਜਾਣ। ।ਉਨ੍ਹਾਂ ਨੇ FIR ਨੂੰ ਸਿਆਸੀ ਬਦਲਾਖੋਰੀ ਦੱਸਿਆ। ਮਜੀਠੀਆ ਨੇ ਕਿਹਾ 2 ਘੰਟੇ ਗੈਰਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਰੱਖਿਆ। ਇਸ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਹੋਵੇਗੀ। ਕੱਲ੍ਹ ਮਜੀਠੀਆ ਦਾ ਰਿਮਾਂਡ ਖ਼ਤਮ ਹੋ ਰਿਹਾ ਹੈ।