ਪੰਜਾਬ ਮੰਤਰੀ ਮੰਡਲ ਵਿੱਚ ਹੋਇਆ ਵਿਸਥਾਰ, ਲੁਧਿਆਣਾ ਤੋਂ ਨਵੇਂ ਬਣੇ ਵਿਧਾਇਕ ਸੰਜੀਵ ਅਰੋੜਾ ਨੂੰ ਅੱਜ ਪੰਜਾਬ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਾ ਦਿੱਤੀ ਗਈ ਹੈ। ਦੂਜੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਐਨਆਰਆਈ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਜਾ ਸਕਦਾ ਹੈ। ਇਹ ਵਿਭਾਗ ਸੰਜੀਵ ਅਰੋੜਾ ਨੂੰ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਨਾਲ ਹੋਰ ਵੀ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ।
ਦੱਸ ਦਈਏ ਕਿ ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸ ਦੇ ਆਸ਼ੂ ਨੂੰ 24,542 ਵੋਟ ਮਿਲੇ। ਭਾਜਪਾ ਉਮੀਦਵਰ ਜੀਵਨ ਗੁਪਤਾ ਨੂੰ 20,323 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8,203 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਜਨਵਰੀ ਵਿੱਚ ਬੇਵਕਤੀ ਮੌਤ ਮਗਰੋਂ ਜ਼ਿਮਨੀ ਚੋਣ ਕਰਵਾਉਣ ਦੀ ਲੋੜ ਪਈ ਸੀ।