ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਪਿਆ ਘਮਸਾਣ, ਐਨਆਰਆਈ ਮਹਿਕਮਾ ਵਾਪਸ ਲੈਣ ਕਰਕੇ ਕੁਲਦੀਪ ਸਿੰਘ ਧਾਲੀਵਾਲ ਹੋਏ ਨਿਰਾਜ ਦਿੱਤਾ ਅਸਤੀਫਾ। ਇਹ ਵੀ ਜਾਣਕਾਰੀ ਹੈ ਕਿ ਉਨ੍ਹਾਂ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ। ਕੁਲਦੀਪ ਧਾਲੀਵਾਲ ਨੇ ਅਸਤੀਫਾ ਵੀ ਦੇ ਦਿੱਤਾ ਹੈ। ਹੁਣ ਕੁਲਦੀਪ ਧਾਲੀਵਾਲ ਨੇ ਆਪਣੇ ਫੇਸਬੁਕ ਸਫੇ ਉਤੇ ਇਕ ਪੋਸਟ ਪਾਈ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਇਸ ਨੂੰ ਅਸਤੀਫੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, ‘‘ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।’’’