ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਦੌਲੇਵਾਲ ਵਿਖੇ ਇੱਕ ਭਰਾ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਦੌਲੇਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਸੇਵਾ ਕਰ ਰਹੀ ਸਿਮਰਨ ਕੌਰ ਨੂੰ ਉਸ ਦੇ ਭਰਾ ਨੇ ਗੋਲੀ ਮਾਰਕੇ ਕਤਲ ਦਿੱਤਾ। ਪਤਾ ਲੱਗਾ ਹੈ ਕਿ ਸਿਮਰਨ ਕੌਰ ਨੇ ਆਪਣੇ ਪਿੰਡ ਦੌਲੇਵਾਲ ਦੇ ਰਹਿਣ ਵਾਲੇ ਨੌਜਵਾਨ ਨਾਲ ਤਿੰਨ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਜਿਸ ਨੂੰ ਲੈਕੇ ਉਸ ਦਾ ਭਰਾ ਉਸ ਸਮੇਂ ਤੋਂ ਲੈਕੇ ਲਗਾਤਾਰ ਗੁੱਸੇ ਵਿੱਚ ਸੀ। ਬੀਤੀ ਸ਼ਾਮ ਨੌਜਵਾਨ ਨੇ ਆਪਣੀ ਭੈਣ ਸਿਮਰਨ ਕੌਰ ਨੂੰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਗੋਲੀ ਮਾਰਕੇ ਕਤਲ ਕਰ ਦਿੱਤਾ,ਜਿਸ ਦੌਰਾਨ ਮੌਕੇ ਤੇ ਹੀ ਸਿਮਰਨ ਕੌਰ ਮੌਤ ਹੋ ਗਈ। ਜਦੋਂ ਪੁਲਿਸ ਨੂੰ ਇਤਲਾਹ ਮਿਲੀ ਤਾਂ ਮੌਕੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਅਗਲੇਰੀ ਕਾਰਵਾਈ ਕੀਤੀ।
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਜ਼ਮ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਹਥਿਆਰ ਸਣੇ ਗ੍ਰਿਫਤਾਰ ਕੀਤਾ ਗਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਘਟਨਾ ਬਾਰੇ ਪਤਾ ਲੱਗਾ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।