ਪੰਜਾਬ ਦੇ ਮੋਗਾ ਵਿੱਚ ਪੈਂਦੇ ਕੋਟ ਈਸੇ ਖਾਂ ਵਿਖੇ ਪਿਛਲੇ ਦਿਨੀਂ ਅਣਪਛਾਤੇ ਵਿਅਕਤੀਆਂ ਵੱਲੋਂ ਡਾਕਟਰ ਅਨਿਲ ਕੰਬੋਜ ਤੇ ਗੋਲੀਆਂ ਚਲਾ ਕੇ ਗੰਭੀਰ ਰੂਪ ਜ਼ਖ਼ਮੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮੋਗਾ ਪੁਲਿਸ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਵਿਚਾਲੇ ਹੁਣ ਮੋਗਾ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਪੁਲਿਸ ਨੇ ਡਾਕਟਰ ਰੇ ਹੋਈ ਫਾਇਰਿੰਗ ਮਾਮਲੇ ਵਿੱਚ ਇੱਕ ਹੋਰ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਪਵਨ ਦੀਪ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਉਹ MSc ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।
SPD ਬਾਲ ਕ੍ਰਿਸ਼ਨ ਨੇ ਦੱਸਿਆ ਕਿ ਇਸ ਮਾਮਲੇ ਦੀ ਬਹੁਤ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮਹਿਲਾ ਪਵਨ ਦੀਪ ਕੌਰ ਨੇ ਮੁਲਜ਼ਮ ਗੁਰਮਨ ਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਵਨ ਦੀਪ ਕੌਰ ਨੇ ਮੁਲਜ਼ਮ ਨੂੰ ਪਨਾਹ ਦਿੱਤੀ ਸੀ। ਪੁਲਿਸ ਵੱਲੋਂ ਹੁਣ ਮਹਿਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਉਸਨੂੰ ਰਿਮਾਂਡ ‘ਤੇ ਲੈ ਕੇ ਅਗਲੀ ਕਾਰਵਾਈ ਕਰੇਗੀ। ਪੁਲਿਸ ਪੂਰੇ ਗਿਰੋਹ ਦਾ ਪਤਾ ਲਗਾਏਗੀ।
ਦੱਸ ਦੇਈਏ ਕਿ 4 ਜੁਲਾਈ ਨੂੰ 2 ਅਣਪਛਾਤੇ ਮਰੀਜ਼ ਬਣ ਕੇ ਕਲੀਨਿਕ ਵਿੱਚ ਦਾਖਿਲ ਹੋਏ ਸਨ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲ ਕੰਬੋਜ ਤੇ ਗੋਲੀਆਂ ਚ ਦਿੱਤੀਆਂ। ਗੋਲੀ ਲੱਗਣ ਕਾਰਨ ਅਨਿਲ ਕੰਬੋਕ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਡਾਕਟਰ ਅਨਿਲ ਕੰਬੋਜ ਵੈਂਟੀਲੇਟਰ ‘ਤੇ ਹੈ ਅਤੇ ਡਾਕਟਰ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।