ਪੰਜਾਬ ਦੇ ਗੋਇੰਦਵਾਲ ਸਾਹਿਬ ਵਿੱਚ ਡੀਐਸਪੀ ਅਤੁਲ ਸੋਨੀ ਨਾਲ ਪਿਓ ਪੁੱਤ ਵੱਲੋਂ 22 ਲੱਖ ਰੁਪਏ ਤੋਂ ਉਪਰ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਹਾਲੀ ਨਾਲ ਸਬੰਧਤ ਪਿਓ ਪੁੱਤ ਨੇ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਡੀਐਸਪੀ ਸੋਨੀ ਨੇ ਸਬੰਧਤ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਉਨ੍ਹਾਂ ਦੇ ਨਾਲ 22 ਲੱਖ ਤੋਂ ਠੱਗੀ ਵੱਜਣ ਦੇ ਬਿਆਨ ਤੇ ਦਰਜ ਕਰਵਾਏ ਤੇ,ਉਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਤਾ ਲੱਗਾ ਹੈ ਕਿ ਇਹ ਕਰੀਬ ਡੇਢ ਸਾਲ ਪੁਰਾਣੇ ਮਾਮਲੇ ਸਬੰਧੀ ਡੀਐੱਸਪੀ ਸੋਨੀ ਨੇ 18 ਅਪਰੈਲ ਨੂੰ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਾਇਆ ਸੀ ਕਿ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਨਿਵਾਸੀ ਗੁਲਮੋਹਰ ਮੁਬਾਰਕਪੁਰ (ਡੇਰਾਬਸੀ), ਜ਼ਿਲ੍ਹਾ ਮੁਹਾਲੀ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਠੱਗੀ ਦੇ ਇਸ ਮਾਮਲੇ ’ਚ ਐੱਸਪੀ ਵੱਲੋਂ ਜਾਂਚ ਕੀਤੀ ਗਈ। ਢਾਈ ਮਹੀਨੇ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਡੀਐੱਸਪੀ ਸੋਨੀ ਨਾਲ ਇਨ੍ਹਾਂ ਮੁਲਜ਼ਮਾਂ ਨੇ 22 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰੀਕ ਦੇ ਹੁਕਮਾਂ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਵਿੱਚ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਮੁਲਜ਼ਮ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਡੀਐੱਸਪੀ ਪੱਧਰ ਦੇ ਅਧਿਕਾਰੀ ਨਾਲ ਹੋਈ ਇਸ ਠੱਗੀ ਦੇ ਮਾਮਲੇ ਵਿੱਚ ਪੁਲੀਸ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਇਸ ਮਾਮਲੇ ਬਾਰੇ ਪੁਲੀਸ ਵੱਲੋਂ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ਼ ਕੀਤਾ ਗਿਆ। ਐੱਸਐੱਚਓ ਬਲਰਾਜ ਸਿੰਘ ਨੇ ਦਰਜ ਮਾਮਲੇ ਦੀ ਪੁਸ਼ਟੀ ਕਰਦਿਆਂ ਹੋਰ ਜਾਣਕਾਰੀ ਦੇਣ ਤੋਂ ਟਾਲਮਟੋਲ ਕੀਤਾ ਹੈ।
PUNJAB




INDIA








WORLD










