ਪੰਜਾਬ ਵਿੱਚ ਭ੍ਰਿਸ਼ਟਾਚਾਰ ਕਰਨ ਤੋਂ ਟਲਦੇ ਨਹੀਂ,ਉਧਰ ਭ੍ਰਿਸ਼ਟਾਚਾਰੀਆਂ ਨੂੰ ਫੜੜਨੋ ਹਟਦੇ ਨਹੀਂ। ਪੰਜਾਬ ਦੇ ਗੁਰਦਾਸਪੁਰ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ਼ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਿਸ ਸਾਂਝ ਕੇਂਦਰ ਆਉਂਦੇ ਸਨ। ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਗਏ ਸਨ। ਇਸ ਮਗਰੋਂ ਪੁਲਿਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਂਚ ਤੋਂ ਬਾਅਦ ਸਬੰਧਤ ਵਿਭਾਗ ਦੀ ਕਾਰਵਾਈ ਵਿੱਚ ਇੰਦਰਬੀਰ ਕੌਰ ਨੂੰ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਦਰਬੀਰ ਕੌਰ ਵੱਲੋਂ ਪੈਸੇ ਦੀ ਮੰਗ ਅਤੇ ਕੀਤੇ ਲੈਣ-ਦੇਣ ਦੇ ਪੁਖਤਾ ਸਬੂਤ ਸਾਹਮਣੇ ਆ ਗਏ ਹਨ। ਹੋਰ ਜਾਂਚ ਜਾਰੀ ਹੈ।
ਇਹ ਮੰਨਿਆ ਜਾ ਰਿਹਾ ਹੈ ਕਿ ਇਸ ਭ੍ਰਿਸ਼ਟਾਚਾਰ ਦੇ ਜਾਲ ਵਿੱਚ ਹੋਰ ਕਰਮਚਾਰੀ ਸ਼ਾਮਲ ਹੋ ਸਕਦੇ ਹਨ ਜਾਂ ਦਬਾਅ ਹੇਠ ਪੈਸੇ ਦੇਣ ਲਈ ਮਜਬੂਰ ਕੀਤੇ ਗਏ ਹੋ ਸਕਦੇ ਹਨ। ਪੁਲਿਸ ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਹੋਰ ਕਰਮਚਾਰੀਆਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਲੋੜ ਪੈਣ ‘ਤੇ ਕਾਰਵਾਈ ਦਾ ਦਾਇਰਾ ਵਧਾਇਆ ਜਾਵੇਗਾ। ਜਿਸ ਤੋਂ ਬਾਅਦ ਇੰਸਪੈਕਟਰ ਇੰਦਰਬੀਰ ਕੌਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ 3 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਲੋਕਾਂ ਨੂੰ ਐਫਆਈਆਰ ਦੀ ਕਾਪੀ, ਕੈਰੇਕਟਰ ਸਰਟੀਫਿਕੇਟ, ਪੁਲਿਸ ਤਸਦੀਕ, ਪਾਸਪੋਰਟ ਰਿਪੋਰਟ ਵਰਗੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਪੁਲਿਸ ਸਾਂਝ ਕੇਂਦਰ ਬਣਾਇਆ ਗਿਆ ਹੈ।