ਮੋਗਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਬਾਘਾਪੁਰਾਣਾ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਬਾਬਾ ਜਗਸੀਰ ਸਿੰਘ ਕਾਲੇਕੇ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੋਗਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੁਆਰਡੀਨੇਟਰ ਮਨਜੀਤ ਸਿੰਘ ਹੰਬੜਾਂ ਅਤੇ ਹੋਰ ਵੀ ਸੀਨੀਅਰ ਆਗੂ ਪਹੁੰਚੇ। ਉਨ੍ਹਾਂ ਵੱਲੋਂ ਆਏ ਹੋਏ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਆਉਣ ਵਾਲੀ 19 ਜੁਲਾਈ ਦੀ ਸੰਵਿਧਾਨ ਬਚਾਓ ਰੈਲੀ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਬੂਥ ਕਮੇਟੀਆਂ ਬਣਾਉਣ ਲਈ ਵਰਕਰਾਂ ਨੂੰ ਦੱਸਿਆ ਗਿਆ। ਉਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਅਤੇ ਸ਼ਹਿਰ ਤੋਂ ਕਾਂਗਰਸੀ ਵਰਕਰਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਬਾਬਾ ਜਗਸੀਰ ਸਿੰਘ ਕਾਲੇਕੇ ਨੇ ਆਏ ਹੋਏ ਵਰਕਰਾਂ ਦਾ ਧੰਨਵਾਦ ਕੀਤਾ ਅਤੇ 19 ਜੁਲਾਈ ਨੂੰ ਮੋਗਾ ਵਿੱਚ ਹੋਣ ਵਾਲੀ ਸੰਵਿਧਾਨ ਬਚਾਓ ਰੈਲੀ ਵਿੱਚ ਪਹੁੰਚਣ ਲਈ ਅਪੀਲ ਕੀਤੀ।