ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ। ਭਾਵੇਂ ਸੁਖਬੀਰ ਸਿੰਘ ਬਾਦਲ ਦੁਬਾਰਾ ਆਵਦੀ ਪਾਰਟੀ ਦੇ ਪ੍ਰਧਾਨ ਬਣ ਗਏ ਹਨ। ਪਰ ਉਸ ਦੇ ਬਾਵਜੂਦ ਪਾਰਟੀ ਛੱਡਣ ਦਾ ਸਿਲਸਿਲਾ ਰੁਕਿਆ ਨਹੀਂ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਅਤੇ ਹਲਕਾ ਇੰਚਾਰਜ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਪਾਰਟੀ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਰਣਜੀਤ ਸਿੰਘ ਦੋ ਵਾਰ ਖਰੜ ਵਿਧਾਨ ਸਭਾ ਹਲਕੇ ਤੋਂ ਚੋਣਾਂ ਲੜ ਚੁੱਕਿਆ ਹੈ। ਰਣਜੀਤ ਸਿੰਘ ਨੇ ਪਾਰਟੀ ਛੱਡਣ ਦਾ ਵੱਡਾ ਕਾਰਨ ਇਹ ਹੀ ਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਨਾਲ ਉਨ੍ਹਾਂ ਨੂੰ ਅਤੇ ਹਲਕੇ ਦੇ ਵਰਕਰਾਂ ਨੂੰ ਭਾਰੀ ਠੇਸ ਪਹੁੰਚੀ ਸੀ। ਦੂਜੇ ਪਾਸੇ ਪਾਰਟੀ ਦੀ ਅੰਦਰੂਨੀ ਕਮੇਟੀਆਂ ਵਿੱਚ ਹਲਕੇ ਦੇ ਆਗੂਆਂ ਦੀ ਅਣਦੇਖੀ ਅਤੇ ਬਾਹਰੀ ਲੋਕਾਂ ਨੂੰ ਜ਼ਿੰਮੇਵਾਰੀ ਸੌਂਪਣਾ ਹੈ। ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਸਥਾਨਕ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਹੁਣ ਉਨ੍ਹਾਂ ਨੇ ਪਾਰਟੀ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਹੈ।