ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਜੋ ਪਿਛਲੇ ਲੰਬੇ ਸਮੇਂ ਤੋਂ ਐਨ ਐਸ ਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਉਪਰ ਲੱਗੀ ਐਨਐਸਏ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੇ ਹੈ।
ਇਸ ਸਬੰਧੀ ਵਾਰਿਸ ਪੰਜਾਬ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਲੱਗੇ ਤੀਜੀ ਵਾਰ ਐਨ ਐਸ ਏ ਖਿਲਾਫ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਵਾਰਿਸ ਪੰਜਾਬ ਦੇ ਬੁਲਾਰੇ ਅਤੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਦਾ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਨਸ਼ਾ ਕਰਨ ਵਾਲੇ ਬਿਆਨ ’ਤੇ ਕਿਹਾ ਕਿ ਉਸ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ, ਪੁਲਿਸ ਵੱਲੋਂ ਉਨ੍ਹਾਂ ਨੂੰ ਧਮਕੀਆਂ ਦੇ ਕੇ ਇਸਤਰਾਂ ਦੇ ਬਿਆਨ ਕਢਾਏ ਜਾ ਰਹੇ ਹਨ।ਇਹ ਸਿਰਫ ਬਦਨਾਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਨ੍ਹਾਂ ਬਿਆਨਾਂ ਦਾ ਕੋਈ ਮਹੱਤਵ ਨਹੀਂ ਹੈ।
ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪ੍ਰਧਾਨ ਮੰਤਰੀ ਬਾਜੇਕੇ ਤੇ ਵਰਿੰਦਰ ਫੌਜੀ ਨੇ ਕਿਹਾ ਕਿ ਜੇਲ੍ਹ ਅੰਦਰ ਅੰਮ੍ਰਿਤਪਾਲ ਸਿੰਘ ਨਸ਼ਾ ਕਰਦਾ ਹੈ। ਟ੍ਰਾਮਾਡੋਲ ਦੀਆਂ ਗੋਲੀਆਂ ਵੀ ਅੰਮ੍ਰਿਤਪਾਲ ਵੱਲੋਂ ਖਾਈ ਜਾਂਦੀਆਂ ਹਨ। ਇਨ੍ਹਾਂ ਬਿਆਨਾਂ ਨੂੰ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਬੇਬੁਨੀਆਦ ਦੱਸੇ ਹਨ।