ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਰਾਊਕੇ ਕਲਾਂ ਵਿਖੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਸੰਦੀਪ ਸਿੰਘ ਦੀ ਜਾਇਦਾਦ ਜਿਸ ਦੀ ਲੱਗਭਗ ਕੀਮਤ 37 ਲੱਖ 71 ਹਜ਼ਾਰ ਰੁਪਏ ਬਣਦੀ ਹੈ। ਉਸ ਪ੍ਰੋਪਰਟੀ ਨੂੰ ਪੁਲਿਸ ਨੇ ਜ਼ਬਤ ਕਰਨ ਦਾ ਨੋਟਿਸ ਲਗਾ ਦਿੱਤਾ ਹੈ। ਇਸ ਸਬੰਧੀ DSP ਅਨਵਰ ਅਲੀ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਸੰਦੀਪ ਸਿੰਘ ਨੇ ਇਹ ਜਾਇਦਾਦ ਨਸ਼ੀਲੇ ਪਦਾਰਥ ਵੇਚ ਕੇ ਬਣਾਈ ਸੀ। ਉਨ੍ਹਾਂ ਕਿਹਾ ਕਿ ਇਸ ਜਾਇਦਾਦ ਦੀ ਕੀਮਤ 37 ਲੱਖ 71 ਹਜ਼ਾਰ ਰੁਪਏ ਹੈ। ਸੰਦੀਪ ਸਿੰਘ ‘ਤੇ ਨਸ਼ਾ ਤਸਕਰੀ ਦਾ ਦੋਸ਼ ਹੈ। ਚਾਰ ਹੋਰ ਥਾਵਾਂ ‘ਤੇ ਮਾਮਲੇ ਦਰਜ ਕੀਤੇ ਗਏ ਹਨ।