ਪੰਜਾਬ ਦੇ ਲੋਕ ਸਭਾ ਹਲਕਾ ਤੋਂ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਕਾਫੀ ਲੰਬੇ ਸਮੇਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ,ਪਰ ਫਿਰ ਵੀ ਇੱਕ ਨਿੱਜੀ ਚੈਨਲ ਵੱਲੋਂ ਕਿਸੇ ਨਾ ਕਿਸੇ ਤਰੀਕੇ ਬਦਨਾਮ ਕਰਨ ਲਈ ਸੱਭ ਤੋਂ ਪਹਿਲਾਂ ਮਨਘੜਤ ਖਬਰਾਂ ਚਲਾਇਆ ਜਾਂਦੀਆਂ ਹਨ। ਬੀਤੇ ਦਿਨੀਂ ਫਿਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਲਈ ਉਸੇ ਨਿੱਜੀ ਚੈਨਲ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਉਪਰ ਜੇਲ੍ਹ ਵਿੱਚ ਨਸ਼ਾ ਕਰਨ ਦੇ ਇਲਜਾਮ ਲਗਾਏ। ਉਸ ਤੋਂ ਬਾਅਦ ਕੁੜੀਆਂ ਨਾਲ ਅਸ਼ਲੀਲ ਚੈਟ ਕਰਨ ਵਰਗੀਆਂ ਖਬਰਾਂ ਨਸ਼ਰ ਕੀਤੀਆਂ। ਉਨ੍ਹਾਂ ਸਾਰਿਆਂ ਖਬਰਾਂ ਨੂੰ ਬੇਨਕਾਬ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਨੇ ਪੇਸ਼ੀ ਦੌਰਾਨ ਪੁਲਿਸ ਤੇ ਵੱਡੇ ਇਲਜ਼ਾਮ ਲਗਾਉਂਦਿਆਂ ਆਖਿਆ ਉਨ੍ਹਾਂ ਦੀ ਕੁੱਟਮਾਰ ਕਰਕੇ ਖਾਲੀ ਕਾਗਜ਼ਾਂ ਤੇ ਜ਼ਬਰਦਸਤੀ ਦਸਤਖ਼ਤ ਕਰਵਾ ਕੇ, ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਬਿਆਨ ਆਪ ਲਿਖੇ ਜਾਂਦੇ ਹੈ।
ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਨੇ ਮੀਡੀਆ ਸਾਹਮਣੇ ਦਾਅਵਾ ਕੀਤਾ ਕਿ ਇਹ ਸਾਰਾ ਝੂਠਾ ਪ੍ਰਚਾਰ ਹੈ। ਪ੍ਰਧਾਨ ਮੰਤਰੀ ਬਾਜੇਕੇ ਨੇ ਕਿਹਾ ਕਿ ਪੁਲਿਸ ਨੇ ਕੁੱਟਮਾਰ ਕੇ ਕੁਝ ਕੋਰੇ ਕਾਗਜ਼ਾਂ ਉਪਰ ਦਸਤਖਤ ਕਰਵਾਏ ਸੀ। ਬਾਅਦ ਵਿੱਚ ਆਪਣੇ ਮਰਜ਼ੀ ਨਾਲ ਬਿਆਨ ਲਿਖ ਲਏ।
ਦਰਅਸਲ ਵੀਰਵਾਰ ਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਢਾਈ ਸਾਲ ਬਾਅਦ ਮਾਮਲੇ ਦੀ ਸੁਣਵਾਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਸੁਣਵਾਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/2023 ਤਹਿਤ ਚੱਲ ਰਹੀ ਹੈ।
ਇਸ ਦੌਰਾਨ ਅਦਾਲਤ ਵਿੱਚ ਪਹੁੰਚੇ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਨੇ ਮੀਡੀਆ ਸਾਹਮਣੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਧਾਨ ਮੰਤਰੀ ਬਾਜੇਕੇ ਨੇ ਰਾਜ ਕਰੇਗਾ ਖਾਲਸਾ ਦੇ ਨਾਅਰੇ ਲਾਏ। ਪੁਲਿਸ ਦੇ ਸਖਤ ਪਹਿਰੇ ਹੇਠ ਵੀ ਪ੍ਰਧਾਨ ਮੰਤਰੀ ਬਾਜੇਕੇ ਨਾਅਰੇ ਲਾਉਂਦਾ ਰਿਹਾ। ਇਸ ਦੌਰਾਨ ਪ੍ਰਧਾਨ ਮੰਤਰੀ ਬਾਜੇਕੇ ਨੇ ਕਿਹਾ ਕਿ ਜੋ ਦੋਸ਼ ਲਾਏ ਜਾ ਰਹੇ ਹਨ ਕਿ ਭਾਈ ਸਾਹਿਬ (ਅੰਮ੍ਰਿਤਪਾਲ ਸਿੰਘ) ਨਸ਼ੇ ਕਰਦੇ ਹਨ, ਉਹ ਬਿਲਕੁਲ ਝੂਠੇ ਹਨ। ਉਨ੍ਹਾਂ ਨੇ ਸਾਨੂੰ ਨੂੰ ਕੁੱਟ ਕੇ ਹਜ਼ਾਰਾਂ ਕਾਗਜ਼ਾਂ ‘ਤੇ ਦਸਤਖਤ ਕਰਵਾਏ ਹਨ। ਨਸ਼ਿਆਂ ਬਾਰੇ ਬਿਆਨ, ਕੁੜੀਆਂ ਬਾਰੇ ਬਿਆਨ, ਸਭ ਗਲਤ ਹਨ।
ਦਰਅਸਲ ਮੀਡੀਆ ਦੇ ਇੱਕ ਹਿੱਸੇ ਵਿੱਚ ਰਿਪੋਰਟਾਂ ਆਈਆਂ ਸੀ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਵਿੱਚ ਨਸ਼ਾ ਕਰਦੇ ਹਨ। ਇਹ ਵੀ ਰਿਪੋਰਟਾਂ ਆਈਆਂ ਕਿ ਅੰਮ੍ਰਿਤਪਾਲ ਸਿੰਘ ਟਿੰਡਰ ਐਪ ਉਪਰ ਕੁੜੀਆਂ ਨਾਲ ਚੈਟ ਕਰਦੇ ਸੀ। ਹੈਰਾਨੀ ਦੀ ਗੱਲ ਹੈ ਕਿ ਇਹ ਖਬਰਾਂ ਤਾਂ ਨਸ਼ਰ ਹੋਈਆਂ ਪਰ ਇਸ ਦੀ ਪੁਸ਼ਟੀ ਕਿਸੇ ਵੱਡੇ ਅਧਿਕਾਰੀ ਨੇ ਨਹੀਂ ਕੀਤੀ। ਇਸ ਲਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਇਲਜ਼ਾਮ ਲਾਏ ਸੀ ਕਿ ਤਰਨ ਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।