ਆਮ ਆਦਮੀ ਪਾਰਟੀ ਦੇ ਮੋਗਾ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨ ਸਿੰਘ ਬਰਾੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਮਨ ਸਿੰਘ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਤੇ ਅਸਤੀਫਾ ਦੇਣ ਸਮੇਂ ਲਿਖਿਆ ਕਿ ਜੋ ਲੈਂਡ ਪੂਲਿੰਗ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਕਰੀਬ 60 ਹਜ਼ਾਰ ਏਕੜ ਜ਼ਮੀਨ ਐਕੁਆਇਰ ਕੀਤੇ ਜਾਣ ਦਾ ਰੋਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਅਪੀਲ ਵੀ ਕੀਤੀ।
ਹਰਮਨ ਸਿੰਘ ਬਰਾੜ ਨੇ ਕਿਹਾ ਕਿ ਉਹ ਸੱਚ ਨਾਲ ਖੜ੍ਹੇ ਹਨ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪਾਈ ਪੋਸਟ ਵਿਚ ਲਿਖਿਆ, ‘‘ਮੈ ਲੈਂਡ ਪੂਲਿੰਗ ਪਾਲਿਸੀ ਨਾਲ ਅਸਹਿਮਤ ਹਾਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਾਂ ਹਾਂ। ਉਨ੍ਹਾਂ ਲਿਖਿਆ ਕਿ ਕਿਸਾਨੀ ਇੱਕ ਕਿੱਤਾ ਨਹੀਂ ਬਲਕਿ ਜ਼ਿੰਦਗੀ ਜਿਉਣ ਦੀ ਜਾਚ ਹੈ। ਮੈਂ ਕੇਜਰੀਵਾਲ ਸਾਹਿਬ ਤੇ ਮਾਨ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਇਸ ਫੈਸਲੇ ’ਤੇ ਪੁਨਰ ਵਿਚਾਰ ਕਰੋ ਅਤੇ ਪੰਜਾਬੀਆਂ ਵੱਲੋਂ ਤੁਹਾਡੇ ’ਤੇ ਕੀਤੇ ਅਥਾਹ ਵਿਸ਼ਵਾਸ ਨੂੰ ਟੁੱਟਣ ਨਾ ਦਿਓ।’’
ਇਹ ਆਉਣ ਵਾਲਾ ਸਮਾਂ ਦੱਸੇਗਾ ਕਿ ਚੇਅਰਮੈਨ ਹਰਮਨ ਸਿੰਘ ਬਰਾੜ ਨੇ ਵਾਕਿਆ ਹੀ ਲੈਂਡ ਪੂਲਿੰਗ ਪਾਲਿਸੀ ਖਿਲਾਫ ਆਪਣਾ ਅਸਤੀਫਾ ਦਿੱਤਾ ਹੈ ਕਿ ਹੋਰ ਕੋਈ ਕਾਰਨ ਹਨ।