ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਲੈਂਡ ਪੂਲਿੰਗ ਪਾਲਿਸੀ ਲਿਆਉਣ ਦਾ ਵਿਰੋਧ ਹੁਣ ਆਪਣੀ ਪਾਰਟੀ ਵਿੱਚ ਸ਼ੁਰੂ ਹੋ ਗਿਆ ਹੈ। ਆਪ ਪਾਰਟੀ ਵਰਕਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਸਾਬਕਾ ਪ੍ਰਧਾਨ ਹਰਮਨ ਸਿੰਘ ਬਰਾੜ ਨੇ ਆਪਣੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਕੇ ਵਿਰੋਧ ਜਿਤਾਇਆ ਸੀ। ਅੱਜ ਉਸ ਨਾਲ ਹੀ ਦੋ ਹੋਰ ਨਾਂਮ ਜੁੜ ਗਏ ਹਨ। ਬਾਘਾਪੁਰਾਣਾ ਬਲਾਕ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਾਹਲ ਨੇ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਆਪਣੇ ਪ੍ਰਧਾਨਗੀ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਕਿਸਾਨ ਸਿਲ ਦੇ ਸਾਬਕਾ ਪ੍ਰਧਾਨ ਪ੍ਰਿੰਸੀਪਲ ਕੁਪਤਾਨ ਸਿੰਘ ਨੇ ਵੀ ਲੈਂਡ ਪੂਲਿੰਗ ਪਾਲਿਸੀ ਦਾ ਆਪਣੇ ਫੇਸਬੁੱਕ ਪੇਜ਼ ਤੇ ਪੋਸਟ ਪਾ ਕੇ ਵਿਰੋਧ ਕੀਤਾ ਹੈ।