ਮੋਗਾ ਜ਼ਿਲ੍ਹੇ ਵਿੱਚ ਪੈਂਦੇ ਬਾਘਾਪੁਰਾਣਾ ਦੇ ਪ੍ਰਾਇਮਰੀ ਸਿੱਖਿਆ ਦਫ਼ਤਰ ਬਣਿਆ ਹੋਇਆ ਹੈ। ਬੀਤੇ ਦਿਨ ਇੱਕ ਵੀਡੀਓ ਵਿੱਚ ਬਾਘਾਪੁਰਾਣਾ ਦੇ ਪ੍ਰਾਇਮਰੀ ਬਲਾਕ ਅਫਸਰ ਆਪਣੇ ਦਫ਼ਤਰ ਵਿੱਚ ਠੁਮਕੇ ਲਗਾਉਂਦਾ ਨਜ਼ਰ ਆਉਂਦਾ ਸੀ। ਉਹ ਵੀਡੀਓ ਅੱਗ ਦੀ ਵਾਂਗ ਫੈਲ ਗਈ ਤੇ,ਜਿਸ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤੁਰੰਤ ਐਕਸ਼ਨ ਲੈਂਦਿਆਂ ਬਲਾਕ ਅਫਸਰ ਦੇਵੀ ਪ੍ਰਸ਼ਾਦ ਨੂੰ ਮੁਅੱਤਲ ਕਰਨ ਦੇ ਹੁਕਮਾਂ ਨੂੰ ਅਮਲੀ ਰੂਪ ਦਿੰਦਿਆਂ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿਤਰਾ ਨੇ ਹੁਕਮ ਜਾਰੀ ਕਰ ਦਿੱਤੇ ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਲਾਪਰਵਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਕੰਮ ਲਈ ਕੋਈ ਥਾਂ ਨਹੀਂ ਹੈ। ਨਿਯਮਾਂ ਨੂੰ ਤੋੜਨ ਵਾਲੇ ਜਾਂ ਡਿਊਟੀ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤ ਵਿੱਚ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜਾਣਕਾਰੀ ਅਨੁਸਾਰ, ਇਹ ਇੱਕ ਮਿੰਟ ਤਿੰਨ ਸਕਿੰਟ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸਬੰਧਤ ਅਧਿਕਾਰੀ ਦੇ ਦਫ਼ਤਰ ਦਾ ਹੈ। ਇਸ ਵਿੱਚ ਔਰਤ ਉਸਦੀ ਪਤਨੀ ਹੈ। ਇਸ ਵੀਡੀਓ ਵਿੱਚ ਚੱਲ ਰਿਹਾ ਗੀਤ ਹੈ ‘ਤੁਮ ਰੂਠੀ ਰਹੋ ਔਰ ਮੈਂ ਮਨਤਾ ਰਹੂ।’ ਲੋਕਾਂ ਦਾ ਦੋਸ਼ ਹੈ ਕਿ ਜੇਕਰ ਸਿੱਖਿਆ ਵਿਭਾਗ ਦੇ ਅਦਾਰਿਆਂ ਦੇ ਅਧਿਕਾਰੀ ਇਸ ਤਰ੍ਹਾਂ ਨੱਚਦੇ ਹਨ ਤਾਂ ਆਮ ਲੋਕਾਂ ਦਾ ਕੀ ਬਣੇਗਾ।
ਹਾਲਾਂਕਿ, ਵੀਡੀਓ ਵਾਇਰਲ ਹੋਣ ਤੋਂ ਬਾਅਦ, ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਪਰ ਦੇਰ ਸ਼ਾਮ ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਗਈ। BPEO ਦਾ ਕਹਿਣਾ ਹੈ ਕਿ ਉਹ ਮੂਲ ਰੂਪ ਵਿੱਚ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਉਸ ਦੀ ਵਿਆਹ ਦੀ ਵਰ੍ਹੇਗੰਢ ਸੀ। ਉਸ ਦੀ ਪਤਨੀ ਆਈ ਸੀ। ਉਸਨੇ ਡਿਊਟੀ ਸਮੇਂ ਤੋਂ ਬਾਅਦ ਵਰ੍ਹੇਗੰਢ ਮਨਾਈ। ਕਿਸੇ ਨੇ ਸਾਡੀ ਵੀਡੀਓ ਵਾਇਰਲ ਕਰ ਦਿੱਤੀ ਹੈ। ਇਹ ਗਲਤ ਹੈ। ਮੈਂ ਉਸ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕਰਾਂਗਾ।