ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ, ਮੁਸ਼ਕਿਲਾਂ ਵਿੱਚ ਹੋਰ ਵਾਧਾ ਹੁੰਦਾ ਦਿਸਦਾ ਪਿਆ ਹੈ। ਮਿਲੀ ਜਾਣਕਾਰੀ ਮੁਤਾਬਕ ਡਰੱਗ ਕੇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਾਥੀ ਸਤਪ੍ਰੀਤ ਸੱਤਾ ਖਿਲਾਫ ਇੰਟਰਪੋਲ ਨੇ ਬਲਿਊ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਡਰੱਗ ਕੇਸ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ। ਸਤਪ੍ਰੀਤ ਸਿੰਘ ਸੱਤਾ ਬਿਕਰਮ ਸਿੰਘ ਮਜੀਠੀਆ ਦੀ ਹਮੇਸ਼ਾ ਗੱਡੀ ਘੁੰਮਦਾ ਹੁੰਦਾ ਸੀ।