ਪੰਜਾਬ ਵਿੱਚ ਆਏ ਹੜਾਂ ਕਾਰਨ, ਪਾਕਿਸਤਾਨ ਵਿੱਚ ਪੈਂਦੇ ਇਤਿਹਾਸਕ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਅੰਦਰ 10 ਫੁੱਟ ਪਾਣੀ ਭਰ ਗਿਆ ਹੈ। ਬੁੱਧਵਾਰ ਨੂੰ ਆਈਆਂ ਰਿਪੋਰਟਾਂ ਅਨੁਸਾਰ ਪੌਂਗ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ ਪੂਰਾ ਕੰਪਲੈਕਸ ਲਗਭਗ 10 ਫੁੱਟ ਪਾਣੀ ਵਿੱਚ ਡੁੱਬ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਤਸਵੀਰਾਂ ਤੋਂ ਪਤਾ ਚੱਲਿਆ ਕਿ ਗੁਰਦੁਆਰੇ ਦਾ ਕੇਂਦਰੀ ਹਿੱਸਾ ਪੂਰੀ ਤਰ੍ਹਾਂ ਡੁੱਬ ਗਿਆ।ਜਾਣਕਾਰੀ ਆ ਰਹੀ ਹੈ ਕਿ ਪਾਕਿਸਤਾਨ ਵਿਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ।
ਇੱਥੇ ਇਹ ਵੀ ਦੱਸਣ ਯੋਗ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਸ਼ੁਰੂ ਤੋਂ ਹੀ ਦੂਸਰੀ ਮੰਜਿਲ ‘ਤੇ ਸੁਸ਼ੋਭਿਤ ਕੀਤਾ ਹੋਇਆ ਹੈ। ਜਿਸ ਕਰਕੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਤੇ ਹੋਰ ਧਾਰਮਿਕ ਪੋਥੀਆਂ ਗੁਟਕਾ ਸਾਹਿਬ ਸਾਰੇ ਸੁਰੱਖਿਅਤ ਹਨ। ਜਿਨਾਂ ਦੀ ਸੇਵਾਦਾਰਾਂ ਵੱਲੋਂ ਪੂਰੀ ਸੇਵਾ ਸੰਭਾਲ ਕਰਦਿਆਂ ਨਿਗਰਾਨੀ ਕੀਤੀ ਜਾ ਰਹੀ ਹੈ I
ਦਰਬਾਰ ਸਾਹਿਬ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।