ਪੰਜਾਬ ਵਿੱਚ ਹੜਾਂ ਨੂੰ ਲੈਕੇ ਕੁੱਝ ਰਾਹਤ ਦੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਪਰ ਦੂਜੇ ਪਾਸੇ ਸਿਹਤ ਵਿਭਾਗ ਨੇ ਬਿਮਾਰੀ ਫੈਲਣ ਦੇ ਵੱਧਦੇ ਖ਼ਤਰੇ ਨੂੰ ਲੈਕੇ ਚਿਤਾਵਨੀ ਜਾਰੀ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਚਮੜੀ ਦੇ ਰੋਗ, ਪਾਣੀ ਅਤੇ ਭੋਜਨ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡੇਂਗੂ, ਹੈਜ਼ਾ, ਟਾਈਫਾਈਡ, ਦਸਤ ਅਤੇ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦਾ ਖ਼ਤਰਾ ਹੈ।
ਸਾਫ਼ ਪੀਣ ਵਾਲੇ ਪਾਣੀ ਦੀ ਘਾਟ, ਅਸੁਰੱਖਿਅਤ ਭੋਜਨ, ਲੰਬੇ ਸਮੇਂ ਤੱਕ ਖੜ੍ਹੇ ਹੜ੍ਹ ਦੇ ਪਾਣੀ ਦੇ ਸੰਪਰਕ ਵਿੱਚ ਆਉਣਾ ਅਤੇ ਸਫਾਈ ਸਹੂਲਤਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਹਨ। ਇਸ ਨਾਲ ਬਿਮਾਰੀਆਂ ਦੇ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਆਮ ਪਾਣੀ ਦੇ ਸਰੋਤ ਹੁਣ ਸੁਰੱਖਿਅਤ ਨਹੀਂ ਰਹੇ। ਰਾਜ ਵਿੱਚ ਭਿਆਨਕ ਹੜ੍ਹਾਂ ਕਾਰਨ ਦੋ ਹੋਰ ਲੋਕਾਂ ਦੀ ਮੌਤ ਨਾਲ ਮੌਤਾਂ ਦੀ ਗਿਣਤੀ 48 ਤੱਕ ਪਹੁੰਚ ਗਈ ਹੈ, ਜਦੋਂ ਕਿ 1.76 ਲੱਖ ਹੈਕਟੇਅਰ ਖੇਤਰ ਵਿੱਚ ਫਸਲਾਂ ਤਬਾਹ ਹੋ ਗਈਆਂ ਹਨ।
ਅੱਜ 08-09-25 ਨੂੰ ਭਾਖੜਾ ਡੈਮ ‘ਚ ਪਾਣੀ ਦਾ ਪੱਧਰ
ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1677.39 ਫੁੱਟ ਦਰਜ ਕੀਤਾ ਗਿਆ ਹੈ। ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ‘ਚ ਖਤਰੇ ਦਾ ਨਿਸ਼ਾਨ 1680 ਫੁੱਟ ‘ਤੇ ਹੈ। ਹਾਲਾਂਕਿ ਇਸ ਵੇਲੇ ਭਾਖੜਾ ਡੈਮ ਖਤਰੇ ਦੇ ਨਿਸ਼ਾਨ ਤੋਂ ਲਗਭਗ 2.60 ਫੁੱਟ ਹੇਠਾਂ ਹੈ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਚਾਰ ਫਲੱਡ ਗੇਟ ਸੱਤ-ਸੱਤ ਫੁੱਟ ਤੱਕ ਖੋਲ੍ਹੇ ਗਏ ਹਨ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 55,388 ਕਿਊਸਿਕ ਹੈ। ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਕੁੱਲ 66,863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਵੱਖ-ਵੱਖ ਨਹਿਰਾਂ ਅਤੇ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਹਾਈਡਲ ਨਹਿਰ ਵਿੱਚ ਪਾਣੀ ਦਾ ਪੱਧਰ 9,000 ਕਿਊਸਿਕ ਅਤੇ ਆਨੰਦਪੁਰ ਹਾਈਡਲ ਨਹਿਰ ਵਿੱਚ ਪਾਣੀ ਦਾ ਪੱਧਰ 9,000 ਕਿਊਸਿਕ ਹੈ। ਸਤਲੁਜ ਦਰਿਆ ਵਿੱਚ ਇਸ ਵੇਲੇ 47,000 ਕਿਊਸਿਕ ਪਾਣੀ ਵਗ ਰਿਹਾ ਹੈ।
PUNJAB




INDIA








WORLD










