ਪੰਜਾਬ ਦੇ ਖੰਡੂਰ ਸਾਹਿਬ ਦੇ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 12 ਸਾਲਾਂ ਪੁਰਾਣੇ ਛੇੜਛਾੜ ਮਾਮਲੇ ਵਿੱਚ ਤਰਨਤਾਰਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਅਣਵਿਆਹੀ ਲੜਕੀ ਤੇ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ 12 ਸਾਲ ਪਹਿਲਾਂ ਤਸ਼ੱਦਦ ਢਾਹੁਣ ਅਤੇ ਛੇੜਛਾੜ ਦਾ ਕੇਸ ਅਦਾਲਤ ਵਿੱਚ ਚਲ ਰਿਹਾ ਸੀ। ਉਸ ਮਾਮਲੇ ਵਿੱਚ ਤਰਨਤਾਰਨ ਦੀ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਨੂੰ ਦੋਸ਼ੀ ਕਰਾਰ ਦਿੱਤਾ ਹੈ । ਜਿਸ ਤੋਂ ਬਾਅਦ ਪੁਲਿਸ ਨੇ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਖਡੂਰ ਸਾਹਿਬ ਤੋਂ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। 12 ਤਰੀਕ ਨੂੰ ਸਜ਼ਾ ਬਾਰੇ ਫੈਸਲਾ ਸੁਣਾਇਆ ਜਾਵੇਗਾ।
ਦੱਸ ਦਈਏ ਕਿ 12 ਸਾਲ ਪਹਿਲਾਂ ਮਾਮਲੇ ਵਿੱਚ ਪੁਲਿਸ ਨੇ ਲਾਲਪੁਰਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਿਧਾਇਕ ਨੂੰ ਨਿਆਂਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ।ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਵੱਲੋਂ ਵਿਆਹ ਸਮਾਗਮ ਵਿੱਚ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਮਾਮਲਾ ਦਰਜ ਕਰਵਾਇਆ ਸੀ।
PUNJAB




INDIA








WORLD










