ਪੰਜਾਬ ਦੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸੂਰੀ ਕਤਲ ਮਾਮਲੇ ਵਿੱਚ ਬੰਦ ਸੰਦੀਪ ਸਿੰਘ ਸੰਨੀ ਨੌਜਵਾਨ ਨੇ ਸਾਬਕਾ ਪੁਲਿਸ ਅਫਸਰਾਂ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਸਮੇਂ ਸੀਬੀਆਈ ਦੀ ਅਦਾਲਤ ਵੱਲੋ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਨੌਜਵਾਨਾਂ ਨੂੰ ਮਾਰਨ ਵਾਲਿਆਂ ਪੁਲਿਸ ਅਫਸਰਾਂ ਨੂੰ ਸੁਣਾਈ ਗਈ ਸਜ਼ਾ ਮੁਤਾਬਕ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਨ। ਜਿੰਨਾ ਵਿੱਚ ਸਾਬਕਾ ਡੀਐਸਪੀ ਗੁਰਬਚਨ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ, ਇੰਨਾ ਤਿੰਨਾਂ ਨੂੰ ਸੰਦੀਪ ਸਿੰਘ ਸੰਨੀ ਨੇ ਬੀਤੇ ਦਿਨ 12 ਵਜੇ ਦੇ ਕਰੀਬ ਕਾਫ਼ੀ ਕੁੱਟਮਾਰ ਕੀਤੀ ਤੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਜੇਰੇ ਇਲਾਜ ਹਨ। ਇਹ ਪੂਰਾ ਮਾਮਲਾ ਦੁਪਹਿਰ 12 ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ।
PUNJAB




INDIA








WORLD










