ਪੰਜਾਬ ਵਿੱਚ ਸਰਕਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਵਿਰੁੱਧ ਕਾਰਵਾਈ ਕਰਦੇ ਹੋਏ, ਛੇਹਰਟਾ ਦੇ ਵਡਾਲੀ ਤੋਂ ਯਾਸੀਨ ਮੁਹੰਮਦ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੂੰ ਜਗਪ੍ਰੀਤ ਸਿੰਘ ਉਰਫ਼ ਜੱਗਾ (ਮੋਗਾ ਦਾ ਰਹਿਣ ਵਾਲਾ) ਚਲਾ ਰਿਹਾ ਸੀ। ਉਹ ਪਾਕਿਸਤਾਨ ਵਿੱਚ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਮਾਲਵਾ ਖੇਤਰ ਵਿੱਚ ਹੈਰੋਇਨ ਸਪਲਾਈ ਕਰ ਰਿਹਾ ਸੀ।
ਇਸ ਮਾਮਲੇ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ, ਅਤੇ ਪੁਲਿਸ ਪੂਰੇ ਨੈੱਟਵਰਕ (ਪਿਛਲੇ ਅਤੇ ਅਗਲੇ ਦੋਵੇਂ ਲਿੰਕ) ਨੂੰ ਖੋਲ੍ਹਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
PUNJAB




INDIA








WORLD










