ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਮੋਟਰਸਾਈਕਲ ਚਲਾਉਂਦੇ ਸਮੇਂ ਭਿਆਨਕ ਐਕਸੀਡੈਂਟ ਹੋ ਗਿਆ ਸੀ। ਇਸ ਟਾਈਮ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਹਨ। ਜਿਥੇ ਰਾਜਵੀਰ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵਿੱਚ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਗੱਲਬਾਤ ਕੀਤੀ ਹੈ ਤੇ ਡਾਕਟਰਾਂ ਨਾਲ ਗੱਲ ਕਰਕੇ ਸਿਹਤ ਦਾ ਹਾਲ ਜਾਣਿਆ ਹੈ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕੱਲ ਨਾਲੋਂ ਰਾਜਵੀਰ ਦੀ ਸਿਹਤ ਵਿੱਚ ਥੋੜ੍ਹਾ ਸੁਧਾਰ ਹੈ। ਇਹ ਸਭ ਦੀਆਂ ਦੁਆਵਾਂ ਦਾ ਅਸਰ ਹੈ। ਡਾਕਟਰਾਂ ਮੁਤਾਬਕ ਕੱਲ੍ਹ ਰਾਜਵੀਰ ਦਾ ਦਿਲ ਕੰਮ ਨਹੀਂ ਕਰ ਰਿਹਾ ਸੀ। ਰਾਜਵੀਰ ਦੇ ਸਿਰ, ਗਰਦਨ ਤੇ ਰੀਡ ਦੀ ਹੱਡੀ ‘ਤੇ ਸੱਟ ਹੈ। ਹੁਣ ਉਸਦੀ ਦਿਲ ਦੀ ਧੜਕਨ ਵੀ ਸਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਰਾਜਵੀਰ ਜਲਦੀ ਠੀਕ ਹੋ ਕੇ ਮੁੜ ਆਪਣੀ ਮਾਂ ਬੋਲੀ ਦੇ ਗੀਤ ਗਾਵੇ ਅਤੇ ਦੁਨੀਆ ਭਰ ਵਿੱਚ ਪੰਜਾਬੀ ਸੱਭਿਆਚਾਰ ਨੂੰ ਲੈ ਕੇ ਜਾਵੇ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਕੁਝ ਵਿਊਜ਼ ਲੈਣ ਲਈ ਝੂਠੀਆਂ ਖਬਰਾਂ ਨਾ ਫੈਲਾਓ। ਝੂਠੀਆਂ ਖਬਰਾਂ ਨਾਲ ਪਰਿਵਾਰ ਨੂੰ ਬਹੁਤ ਦੁੱਖ ਹੁੰਦਾ ਹੈ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ। ਉਨ੍ਹਾਂ ਨੂੰ ਉਹ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਆਪਣੀ ਬਾਈਕ ਚਲਾਉਂਦੇ ਸਮੇਂ ਸੜਕ ਤੋਂ ਡਿੱਗ ਗਏ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਰਾਜਵੀਰ ਜਵੰਦਾ ਫੋਰਟਿਸ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਐਡਵਾਂਸਡ ਲਾਈਫ ਸਪੋਰਟ ‘ਤੇ ਹੈ।
PUNJAB




INDIA








WORLD










