ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਮੇਰੇ ਪੁੱਤ ਦਾ ਸੁਫਨਾ ਵਿਧਾਨ ਸਭਾ ਦੀਆਂ ਪੌੜੀਆਂ ਚੜਨ ਦਾ ਸੀ,ਉਹ ਸੁਫਨਾ ਮੈਂ ਪੂਰਾ ਕਰਾਂਗਾ, ਆਖਿਆ ਸਿੱਧੂ ਦੀ ਫੋਟੋ ਜੇਬ ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਂਗਾ।ਇਹ ਸ਼ਬਦਾਂ ਦਾ ਉਦੋਂ ਪ੍ਰਗਟਾਵਾ ਕੀਤਾ ਜਦੋਂ ਬਲਕੌਰ ਸਿੰਘ ਵੱਲੋਂ ਕਾਂਗਰਸ ਦੁਆਰਾ ਕੀਤੇ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਆਲ ਇੰਡੀਆ ਕਾਂਗਰਸ ਵੱਲੋਂ ਦੇਸ਼ ਭਰ ਦੇ ਵਿੱਚ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੀ ਅਬਜਰਵਰ ਅਨਿਲ ਚੌਧਰੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਲਏ ਜਾ ਰਹੇ ਹਨ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮਾਨਸਾ ਵਿਖੇ ਰੱਖੇ ਇੱਕ ਸਮਾਗਮ ਦੌਰਾਨ ਕਾਂਗਰਸੀ ਆਗੂਆਂ ‘ਤੇ ਆਪਣੇ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਕਿ ਅੱਜ ਕੁਝ ਲੀਡਰ ਆਪਣੇ ਆਪ ਨੂੰ ਵੱਡਾ ਦਿਖਾਉਣ ਦੇ ਲਈ ਵੱਖ-ਵੱਖ ਥਾਵਾਂ ‘ਤੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਰਾਹੁਲ ਗਾਂਧੀ ਦੀ ਟੀਮ ਵੱਲੋਂ ਇੱਕ ਕਾਬਿਲ ਅਤੇ ਪੜ੍ਹੇ-ਲਿਖੇ ਵਿਅਕਤੀ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ਦਾ ਅਭਿਆਨ ਜੋ ਸ਼ੁਰੂ ਕੀਤਾ ਗਿਆ ਹੈ, ਉਸ ਤਹਿਤ ਜ਼ਿਲ੍ਹਾ ਪ੍ਰਧਾਨ ਦੀ ਚੋਣ ਹੋ ਰਹੀ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੌਰਾਨ ਕਿਹਾ ਕਿ ਮੇਰੇ ਪੁੱਤ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੇ ਬਾਵਜੂਦ ਵੀ ਲੋਕਾਂ ਨੇ ਮੇਰਾ ਸਾਥ ਦਿੱਤਾ ਤੇ ਅੱਜ ਵੀ ਮੇਰੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੈਂ ਮੇਰੇ ਪੁੱਤ ਦੇ ਅਧੂਰੇ ਸੁਫ਼ਨੇ ਨੂੰ ਪੂਰਾ ਕਰਾਂਗਾ। ਅਸੀਂ ਚੋਣ ਵੀ ਜ਼ਰੂਰ ਲੜਾਂਗੇ ਅਤੇ ਜਿੱਤਾਂਗੇ ਵੀ ਅਤੇ ਆਪਣੇ ਪੁੱਤ ਦੀ ਫੋਟੋ ਨੂੰ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਜੋ ਉਸ ਨੇ ਆਪਣੇ ਹਲਕੇ ਦੇ ਲਈ ਸੁਫ਼ਨੇ ਸੋਚੇ ਸਨ, ਉਨ੍ਹਾਂ ਸੁਫ਼ਨਿਆਂ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ।
PUNJAB




INDIA








WORLD










